ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਨੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮੋਗਾ, 21 ਸਤੰਬਰ (ਜਸ਼ਨ): ਸੀਨੀਅਰ ਕਾਂਗਰਸੀ ਆਗੂ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਨੇ ਅੱਜ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ ਮਾਰਕੀਟ ਕਮੇਟੀ ਮੋਗਾ ਦੇ ਦਫਤਰ ਵਿਖੇ ਹੋਏ ਸਾਦਾ ਸਮਾਗਮ ਦੌਰਾਨ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ, ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਸੀਰਾ ਚਕਰ ਅਤੇ ਸ. ਵਜੀਰ ਸਿੰਘ ਸਕੱਤਰ ਮਾਰਕੀਟ ਕਮੇਟੀ ਦੀ ਹਾਜ਼ਰੀ ਵਿਚ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਨੇ ਬਤੌਰ ਚੇਅਰਮੈਨ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਰਜਿੰਦਰਪਾਲ ਸਿੰਘ ਗਿੱਲ ਨੂੰ ਲੋਕ ਹਿਤਾਂ ਨੂੰ ਸਮਰਪਿਤ ਹੋ ਕੇ ਸੇਵਾਵਾਂ ਨਿਭਾਉਣ ਦੀ ਤਾਕੀਦ ਕੀਤੀ। ਇਸ ਮੌਕੇ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਨੇ ਆਖਿਆ ਕਿ ਉਹ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਿਚ ਚੇਅਰਮੈਨ ਮੰਡੀ ਬੋਰਡ ਸ੍ਰ ਲਾਲ ਸਿੰਘ ਜੀ ਦੇ ਦਿਸਾ ਨਿਰਦੇਸਾਂ ਅਨੁਸਾਰ ਕਾਂਗਰਸ ਸਰਕਾਰ ਦੀਆਂ ਨੀਤੀਆਂ ਅਤੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਦਿੱਤੀ ਪ੍ਰੇਰਨਾ ਸਦਕਾ ਕਿਸਾਨ ਹਿਤਾਂ ਲਈ ਦਿ੍ਰੜ ਸੰਕਲਪ ਹੋ ਕੇ ਸੇਵਾਵਾਂ ਨਿਭਾਉਣਗੇ ਤਾਂ ਕਿ ਮਾਰਕੀਟ ਕਮੇਟੀ ਤਹਿਤ ਕਿਸੇ ਵੀ ਕਾਰਜ ਨੂੰ ਨੇਪਰੇ ਚਾੜ੍ਹਦਿਆਂ ਉਹ ਯਕੀਨੀ ਬਣਾਉਣਗੇ ਕਿ ਕਿਸਾਨਾਂ ਨੂੰ ਮੰਡੀਕਰਨ ਵੇਲੇ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਰਜਿੰਦਰ ਸਿੰਘ ਅਕਾਊਂਟੈਂਟ ਮਾਰਕੀਟ ਕਮੇਟੀ ਮੋਗਾ, ਜਗਮੇਲ ਸਿੰਘ ਅਕਾਊਂਟੈਂਟ, ਸੁਖਮੰਦਰ ਸਿੰਘ ਮੰਡੀ ਸੁਪਰਵਾਈਜ਼ਰ, ਪਰਮਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਸਿੰਕਦਰ ਸਿੰਘ ਮੰਡੀ ਸੁਪਰਵਾਈਜ਼ਰ, ਬਲਵੰਤ ਸਿੰਘ ਮੰਡੀ ਸੁਪਰਵਾਈਜ਼ਰ, ਇੰਦਰਜੀਤ ਸਿੰਘ ਮੰਡੀ ਸੁਪਰਵਾਈਜ਼ਰ, ਪਰਮਜੀਤ ਸਿੰਘ ਮੰਡੀ ਸੁਪਰਵਾਈਜ਼ਰ, ਅੰਮਿ੍ਰਤ ਸਿੰਘ, ਜਗਤਾਰ ਸਿੰਘ ਰੌਲੀ, ਸੁਮਨ ਕੌਸ਼ਿਕ ਸੋਸ਼ਲ ਮੀਡੀਆ ਕੋਆਰਡੀਨੇਟਰ ,ਜਗਦੀਪ ਸਿੰਘ ਘੋਲੀਆ ਆਦਿ ਹਾਜ਼ਰ ਸਨ। ਇੱਥੇ ਇਹ ਵਰਨਣਯੋਗ ਹੈ ਕਿ ਪਿਛਲੇ ਦਿਨੀਂ ਉੱਘੇ ਕਾਂਗਰਸੀ ਅਤੇ ਵਿਧਾਇਕ ਡਾ ਹਰਜੋਤ ਦੇ ਬਹੁਤ ਹੀ ਨਜ਼ਦੀਕੀ ਸਾਥੀ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਸ੍ਰੀ ਰਾਮਪਾਲ ਧਵਨ ਜੀ ਦੇ ਅਚਨਚੇਤ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਜਾਣ ਕਾਰਨ ਅਤੇ ਮਾਰਕੀਟ ਕਮੇਟੀ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਹਿਤ ਵਾਇਸ ਚੇਅਰਮੈਨ ਸ੍ਰ ਰਜਿੰਦਰਪਾਲ ਸਿੰਘ ਗਿੱਲ ਨੂੰ ਬਤੌਰ ਚੇਅਰਮੈਨ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।


