ਗ਼ੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਡਿਪਲੋਮਾ ਕੋਰਸਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ

ਮੋਗਾ,21 ਸਤੰਬਰ (ਜਸ਼ਨ): ਸਰਕਾਰੀ ਬਹੁੁਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ੍ਹ (ਰੋਡੇ) ਵਿੱਚ ਚੱਲ ਰਹੇ ਇੰਜੀਨੀਅਰਿੰਗ ਡਿਪਲੋਮਾ ਕੋਰਸਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਗ਼ੈਰ-ਸਰਕਾਰੀ ਸੰਸਥਾਵਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ।ਇਸ ਤਰਾਂ੍ਹ ਦਾ ਜਾਗਰੂਕਤਾ ਪ੍ਰੋਗਰਾਮ ਸ਼ੋਸ਼ਲ ਵੈਲਫੇਅਰ ਕਲੱਬ (ਰਜਿ:) ਮੋਗਾ ਵੱਲੋਂ ਚਲਾਏ ਜਾ ਰਹੇ ਸਿਲਾਈ ਸੈਂਟਰ ਵਿੱਚ ਆਯੋਜਿਤ ਕੀਤਾ ਗਿਆ।ਇਸ ਸੈਂਟਰ ਵਿੱਚ ਹਾਜ਼ਰ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਗਾਈਡੈਂਸ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਬਹੁੁਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ੍ਹ ਵਿਖੇ ਸਿਵਲ,ਇਲੈਕਟ੍ਰੀਕਲ, ਮਕੈਨੀਕਲ, ਕੈਮੀਕਲ,ਈਸੀਈ ਅਤੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਤਿੰਨ ਸਾਲਾਂ ਡਿਪਲੋਮਾ ਕੋਰਸ ਚੱਲ ਰਹੇ ਹਨ ਅਤੇ 10ਵੀਂ/12ਵੀਂ ਜਾਂ ਦੋ ਸਾਲਾ ਆਈ ਟੀ.ਆਈ ਪਾਸ ਵਿਦਿਆਰਥੀ ਦਾਖ਼ਲਾ ਲੈ ਸਕਦੇ ਹਨ।ਤਕਨੀਕੀ ਸਿੱਖਿਆ ਨੂੰ ਗ਼ਰੀਬ ਵਿਅਿਾਰਥੀਆਂ ਦੀ ਪਹੁੰਚ ਵਿੱਚ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਨੇਕਾਂ ਫ਼ੀਸ ਮੁਆਫ਼ੀ ਅਤੇ ਵਜ਼ੀਫ਼ਾ ਸਕੀਮਾਂ ਸ਼ੁਰੂ ਕੀਤੀਆਂ ਹਨ।2.5 ਲੱਖ ਸਾਲਾਨਾ ਆਮਦਨ ਤੋਂ ਘੱਟ ਐਸ.ਸੀ ਵਿਦਿਆਰਥੀਆਂ ਦੀ ਪੂਰੀ ਫ਼ੀਸ ਮੁਆਫ਼,ਮੁੱਖ ਮੰਤਰੀ ਵਜ਼ੀਫ਼ਾ ਯੋਜਨਾ, ਟਿਊਸ਼ਨ ਫ਼ੀਸ ਮੁਆਫ਼ ਸਕੀਮ ਅਹਿਮ ਹਨ।ਉਹਨਾਂ ਕਿਹਾ ਕਿ ਭਾਰਤ ਦੀ ਪਹਿਲੀ ਮਹਿਲਾ ਪੁਲਾੜ ਯਾਤਰੀ ਕਲਪਨਾ ਚਾਵਲਾ ਵਾਂਗ ਲੜਕੀਆਂ ਵੀ ਇੰਜੀਨੀਅਰਿੰਗ ਦੀ ਪੜਾ੍ਹਈ ਵੱਲ ਵੱਧ ਤੋਂ ਵੱਧ ਪ੍ਰੇਰਿਤ ਹੋਣ।ਕਲੱਬ ਦੇ ਪ੍ਰਧਾਨ ਸ੍ਰੀ ਓਮ ਪ੍ਰਕਾਸ਼ ਨੇ ਲੜਕੀਆਂ ਨੂੰ ਵੱਧ ਤੋਂ ਵੱਧ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਆ ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਹਾ ਲੈਣ ਲਈ ਕਿਹਾ।