ਆਮ ਆਦਮੀ ਪਾਰਟੀ ਨੇ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਮੋਗਾ ‘ਚ ਕੀਤੇ ਰੋਸ ਪ੍ਰਦਰਸ਼ਨ,ਜਪਜੀ ਖਹਿਰਾ,ਦੇਵ ਖਰੋੜ,ਨਵਦੀਪ ਸੰਘਾ ਆਦਿ ਨੇ ਕਿਸਾਨਾਂ ਲਈ ਹਰ ਜੰਗ ਲੜਨ ਦਾ ਕੀਤਾ ਐਲਾਨ

ਮੋਗਾ,24 ਸਤੰਬਰ (ਜਸ਼ਨ): ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਦਾ ਵਿਰੋਧ ਕਰਨ ਵਾਸਤੇ ਮੋਗਾ ਮੇਨ ਚੌਂਕ ‘ਚ ਰੋਸ ਪ੍ਰਦਰਸ਼ਨ ਕੀਤਾ । ਇਸ ਤੋਂ ਇਲਾਵਾ ਕਾਫ਼ਲਿਆਂ ਦੇ ਰੂਪ ਵਿਚ ਵੱਖ ਵੱਖ ਪਿੰਡਾਂ ਵਿਚ ਵੀ ਰੋਸ਼ ਪ੍ਰਦਰਸ਼ਨ ਕੀਤੇ ਗਏ । ਇਹਨਾਂ ਪ੍ਰਦਰਸ਼ਨਾਂ ਦੌਰਾਨ ਜਪਜੀ ਖਹਿਰਾ , ਦੇਵ ਖਰੋੜ, ਨਵਦੀਪ ਸੰਘਾ ,ਸੁਖਦੀਪ ਧਾਮੀ,ਅਮਨ ਰੱਖੜਾ,ਸੁਖਦਰਸ਼ਨ ਗਰੇਵਾਲ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਆਗੂ ਸ਼ਾਮਲ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਲੰਟੀਆਂ ਨੇ ਇਕਮਤ ਹੋ ਕੇ ਜਿੱਥੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਦਾ ਵਿਰੋਧ ਕੀਤਾ ਉੱਥੇ ਸੂਬੇ ਦੀ ਸੱਤਾ ’ਤੇ ਕਾਬਜ਼ ਕਾਂਗਰਸ ਸਰਕਾਰ ਅਤੇ ਭਾਜਪਾ ਦੀ ਭਾਈਵਾਲ ਸਰਕਾਰ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ’ਤੇ ਲਏ ਯੂ ਟਰਨ ’ਤੇ ਵੀ ਕਟਾਖਸ਼ ਕਰਦਿਆਂ ਆਖਿਆ ਕਿ ਪਹਿਲਾਂ ਬਿੱਲ ਸਬੰਧੀ ਛੇ ਮੰਤਰੀਆਂ ਦੀ ਹੋਈ ਮੀਟਿੰਗ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿੱਲ ਦਾ ਸਮਰਥਨ ਕੀਤਾ ਤੇ ਬਾਅਦ ਵਿਚ ਪੰਜਾਬ ਦੇ ਕਿਸਾਨਾਂ ਦਾ ਸਖ਼ਤ ਰੁਖ ਵੇਖ ਕੇ ਯੂ ਟਰਨ ਲੈ ਲਿਆ । ਉਹਨਾਂ ਆਖਿਆ ਕਿ ਇਸੇ ਤਰਜ਼ ’ਤੇ ਸ਼ੋ੍ਰਮਣੀ ਅਕਾਲੀ ਦਲ ਪਹਿਲਾਂ ਬਿੱਲ ਦੀ ਪ੍ਰੌੜਤਾ ਕਰਦਾ ਰਿਹਾ ਪਰ ਜਦੋਂ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਕੇ ਬਿੱਲ ਦਾ ਵਿਰੋਧ ਕੀਤਾ ਤਾਂ ਕੇਂਦਰੀ ਮੰਤਰੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਭਾਪਦਿਆਂ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇ ਦਿੱਤਾ। ਇਸ ਮੌਕੇ ਆਪ ਆਗੂਆਂ ਨੇ ਆਖਿਆ ਕਿ ਕੇਂਦਰ ਵੱਲੋਂ ਰਾਜਸਭਾ ਵਿਚ ਇਸ ਬਿੱਲ ’ਤੇ ਬਹੁਮਤ ਨਾ ਹੋਣ ਦੇ ਬਾਵਜੂਦ ਸੰਵਿਧਾਨਕ ਕਦਰਾਂ ਕੀਮਤਾਂ ਦਾ ਗਲਾ ਘੁੱਟ ਕੇ ਬਿੱਲ ਨੂੰ ਪਾਸ ਕਰ ਦਿੱਤਾ ਗਿਆ । ਇਸ ਮੌਕੇ ਅਮਿੱਤ ਪੁਰੀ ਅਤੇ ਸੋਨੀਆਂ ਢੰਡ ਨੇ ਵੀ ਕਿਸਾਨਾਂ ਦੇ ਹੱਕ ਵਿਚ ਬੋਲਦਿਆਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਪਰ ਮੋਦੀ ਸਰਕਾਰ ਨੇ ਬਿੱਲ ਨੂੰ ਕਾਨੂੰਨ ਦਾ ਰੂਪ ਦੇ ਕੇ ਅੰਨਦਾਤੇ ਨਾਲ ਧ੍ਰੋਹ ਕਮਾਇਆ ਹੈ। ਬੁਲਾਰਿਆਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਪੂਰੀ ਤਰਾਂ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ 25 ਸਤੰਬਰ ਨੂੰ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਪੂਰਾ ਸਮਰਥਨ ਕਰਦੀ ਹੈ। ਉਹਨਾਂ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਵੀ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਆਪਣੀਆਂ ਆਪਣੀਆਂ ਦੁਕਾਨਾਂ ਬੰਦ ਰੱਖਣ। ਇਸ ਮੌਕੇ ਆਮ ਆਦਮੀ ਪਾਰਟੀ ਦੀਆਂ ਵਲੰਟੀਅਰ ਮਹਿਲਾਵਾਂ ਨੇ ਹੱਥਾਂ ਵਿਚ ‘ਕਿਸਾਨਾਂ ਬਚਾਓ ਦੇਸ਼ ਬਚਾਓ’ ਦੀਆਂ ਤਖਤੀਆਂ ਫੜ੍ਹ ਕੇ ਕੇਂਦਰ ਸਰਕਾਰ ਵੱਲੋਂ ਹੋਂਦ ਵਿਚ ਲਿਆਂਦੇ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕੀਤਾ।  ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿਚ ਪ੍ਰਦਰਸ਼ਨ  ਦੌਰਾਨ ਮਨਪ੍ਰੀਤ ਰਿੰਕੂ,ਹਰਮਨਜੀਤ ਸਿੰਘ ਸਰਪੰਚ ਦੀਦਾਰੇਵਾਲਾ,ਪੂਨਮ ਨਾਰੰਗ ,ਮੈਡਮ ਕਮਲਜੀਤ ਕੌਰ,ਕੁਲਦੀਪ ਕੌਰ,ਰਾਜਵਿੰਦਰ ਕੌਰ,ਵਿਕਰਮਜੀਤ ਘਾਤੀ,ਡੇਵਿਡ ਮਸੀਹ ,ਦੀਪਕ ਅਰੋੜਾ, ਸੁਖੀ ਧਾਲੀਵਾਲ ,ਸਨੀ  ਦੀਦਾਰੇਵਾਲਾਅਤੇ ਜਗਵੰਤ ਬੈਂਸ ਆਦਿ ਹਾਜ਼ਰ ਸਨ ।  ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ