ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾਣ ਵਾਲੇ 25 ਸਤੰਬਰ ਦੇ ਚੱਕਾ ਜਾਮ ਅਤੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਦੇ ਜਾਇਜ਼ੇ ਲਈ ਸਰਗਰਮ ਹੋਏ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ
ਮੋਗਾ,24 ਸਤੰਬਰ (ਜਸ਼ਨ) :‘ ਸ਼੍ਰੋਮਣੀ ਅਕਾਲੀ ਦਲ ਕੇਂਦਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ 25 ਸਤੰਬਰ ਨੂੰ ਚੱਕਾ ਜਾਮ ਕਰਨ ਲਈ ਪੂਰੀ ਤਰਾਂ ਤਿਆਰ ਹੈ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਲੋਹਾਰਾ ਚੌਂਕ ਵਿਖੇ 25 ਸਤੰਬਰ ਨੂੰ ਕੀਤੇ ਜਾਣ ਵਾਲੇ ਚੱਕਾ ਜਾਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਸਪੱਟ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਹਰ ਸਿਪਾਹੀ ਅਕਾਲੀ ਬਾਅਦ ਵਿਚ ਹੈ ਪਰ ਕਿਸਾਨ ਪਹਿਲਾਂ ਹੈ ,ਇਸ ਕਰਕੇ ਕਿਸਾਨਾਂ ’ਤੇ ਆਈ ਇਸ ਔਖੀ ਘੜੀ ਮੌਕੇ ਸ਼ੋ੍ਰਮਣੀ ਅਕਾਲੀ ਦਲ ਦਾ ਜੁਝਾਰੂ ਵਰਕਰ ਚੱਕਾ ਜਾਮ ਕਰਨ ਲਈ ਪੂਰੀ ਤਰਾਂ ਤਿਆਰ ਹੈ। ਰੋਸ ਪ੍ਰਦਰਸ਼ਨ ਦੌਰਾਨ ਵਰਕਰਾਂ ਦੀ ਸਹੂਲਤ ਲਈ ਪ੍ਰਬੰਧਾਂ ਨੂੰ ਅੰਜਾਮ ਦੇਣ ਵਾਸਤੇ ਅੱਜ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ ,ਸਰਪੰਚ ਯੂਨੀਅਨ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਬਲਾਕ ਪ੍ਰਧਾਨ ਅਤੇ ਜਗਜੀਵਨ ਸਿੰਘ ਸਾਬਕਾ ਸਰਪੰਚ ਲੋਹਾਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ । ਉਹਨਾਂ ਨੇ ਵੀ ਦੱਸਿਆ ਕਿ ਵਰਕਰਾਂ ਵਿਚ ਕੱਲ ਦੇ ਰੋਸ ਪ੍ਰਦਰਸ਼ਨ ਲਈ ਬੇਹੱਦ ਉਤਸ਼ਾਹ ਦੇਖਿਆ ਜਾ ਰਿਹਾ ਹੈ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ