ਮੁੱਖ ਮੰਤਰੀ ਦੀ ਧਰਨਾਕਾਰੀਆਂ ਨੂੰ ਅਪੀਲ
ਮੋਗਾ, 25 ਸਤੰਬਰ (ਜਸ਼ਨ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਰੋਸ ਪ੍ਰਦਰਸ਼ਨਾਂ ਦੇ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ ਪਹਿਲਾਂ ਹੀ ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹਤਿਆਤ ਵਰਤਣ ਦੇ ਨੇਮਾਂ ਦੀ ਕੋਈ ਵੀ ਉਲੰਘਣਾ ਸਥਿਤੀ ਨੂੰ ਬੇਕਾਬੂ ਕਰ ਸਕਦੀ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ