ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

ਮੋਗਾ, 25 ਸਤੰਬਰ (ਜਸ਼ਨ) : ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮੋਗਾ ਦੇ ਬਲਾਕ ਮੋਗਾ ਇਕ ਤੇ ਬਲਾਕ ਧਰਮਕੋਟ ਵੱਲੋਂ ਬੁੱਘੀਪੁਰਾ ਚੌਕ ਮੋਗਾ ਵਿਖੇ ਬੰਦ ਨੂੰ ਸਫਲ ਬਣਾਉਣਲਈ ਬਲਾਕ ਧਰਮਕੋਟ ਦੇ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਧਰਨਾ ਲਗਾਇਆ ਗਿਆ ਇਸ ਮੌਕੇ ਕੱਤੇ ਹੋਏ ਹਜ਼ਾਰਾਂ ਦੀ ਤਦਾਦ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਜ਼ਿਲ੍ਹਾ ਮੋਗਾ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਖੇਤੀ ਨਾਲ ਸਬੰਧਤ ਤਿੰਨ ਬਿੱਲ ਪਾਸ ਕਰਵਾਏ ਹਨ ਇਹ ਇੱਕ ਬਹੁਤ ਤਬਾਹਕੁੰਨ ਕਦਮ ਹੈ ਜਿਸ ਨਾਲ ਛੋਟੀ ਕਿਸਾਨੀ ਜ਼ਮੀਨਾਂ ਤੋਂ ਬਿਲਕੁਲ ਬਾਹਰ ਹੋ ਜਾਣੀ ਹੈ ਇੱਕ ਨੂੰ ਠੇਕਾ ਖੇਤੀ ਨੂੰ ਉਤਸ਼ਾਹਿਤ ਕਰਦੇ ਹਨ ਜਿਸ ਕਰਕੇ ਵੱਡੀਆਂ ਕੰਪਨੀਆਂ ਨੇ ਕਿਸਾਨਾਂ ਦੀ ਲੁੱਟ ਹੋਰ ਤੇਜ਼ ਕਰ ਦੇਣੀ ਹੈ ਖੁੱਲ੍ਹੀ ਮੰਡੀ ਦੇ ਨਾਂਅ ਹੇਠ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀ ਫਸਲ ਮਨਮਰਜ਼ੀ ਦੇ ਭਾਅ ਖ਼ਰੀਦਣ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ ਇਨ੍ਹਾਂ ਕਾਨੂੰਨਾਂ ਨੇ ਕਿਸਾਨਾਂ ਨੂੰ ਜਮ੍ਹਾਂ ਖੁੰਗਲ ਕਰ ਦੇਣਾ ਹੈ ਜੇ ਕਿਸਾਨੀ ਹੋਰ ਖਰੀਦਣ ਲਈ ਪੈਸੇ ਹੀ ਨਹੀਂ ਹੋਣਗੇ ਤਾਂ ਥੋੜ੍ਹੇ ਦੁਕਾਨਦਾਰ ਰੇਹੜੀ ਫੜ੍ਹੀ ਵਾਲੇ ਤੇ ਹੋਰ ਛੋਟੇ ਮੋਟੇ ਕੰਮਾਂ ਵਾਲੇ ਵਾਲਿਆਂ ਦਾ ਵੀ ਗੁਜਾਰਾ ਚੱਲਣਾ ਮੁਸ਼ਕਿਲ ਹੋ ਜਾਵੇਗਾ ਤੇ ਬੇਰੁਜ਼ਗਾਰੀ ਹੋਰ ਵਧੇਗੀ ਬਿਜਲੀ ਸੋਧ ਬਿੱਲ 2020ਲਾਗੂ ਹੋਣ ਨਾਲ ਕਿਸਾਨਾਂ ਨੂੰ ਖੇਤੀ ਮੋਟਰਾਂ ਦੇ ਗਰੀਬਾਂ ਨੂੰ ਮੀਟਰਾਂ ਤੇ ਮਿਲਦੀ ਸਬਸਿਡੀ ਵੀ ਖ਼ਤਮ ਹੋ ਜਾਵੇਗੀ ਕਿਸਾਨਾਂ ਦੀ ਮੰਗ ਹੈ ਕਿ ਖੇਤੀ ਨਾਲ ਸਬੰਧਤ ਤਿੰਨੇ ਬਿੱਲ ਤੇ ਬਿਜਲੀ ਸੋਧ ਬਿੱਲ 2020 ਵਾਪਸ ਲੈ ਲਿਆ ਜਾਵੇ ਖੇਤੀ ਲਈ ਡੀਜ਼ਲ ਅੱਧੇ ਰੇਟ ਤੇ ਦਿੱਤਾ ਜਾਵੇ ਸੰਘਰਸ਼ਸ਼ੀਲ ਕਿਸਾਨਾਂ ਮਜ਼ਦੂਰਾਂ ਤੇ ਇੱਕ ਥਾਂ ਤੇ ਬੁੱਧੀਜੀਵੀਆਂ ਦੇ ਬਣਾਏ ਸਾਰੇ ਕੇਸ ਵਾਪਸ ਲਏ ਜਾਂ ਕਿਸਾਨ ਮਾਰੂ ਸਿਫਾਰਸ਼ ਕਰਨ ਵਾਲੀ ਮੈਂ ਦੇਖ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਰੱਦ ਕੀਤੀਆਂ ਜਾਣ ਤੇ ਕਮੇਟੀ ਭੱੰਗ ਕੀਤੀ ਜਾਵੇ ਇਸ ਮੌਕੇ ਨਛੱਤਰ ਸਿੰਘ ਕੋਕਰੀ ਹੇਰਾਂ ਗੁਰਪਿੰਦਰ ਸਿੰਘ ਕੋਕਰੀ ਕਲਾਂ ਮੁਖਤਿਆਰ ਸਿੰਘ ਕਿਸ਼ਨਪੁਰਾ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ


