ਸ਼੍ਰੋਮਣੀ ਅਕਾਲੀ ਦਲ ਨੇ NDA ਨਾਲੋਂ ਨਾਤਾ ਤੋੜਨ ਦਾ ਫੈਸਲਾ ਲਿਆ,ਸੁਖਬੀਰ ਬਾਦਲ ਨੇ ਲਾਈਵ ਹੁੰਦਿਆਂ ਕੀਤਾ ਐਲਾਨ
ਮੋਗਾ, 26 ਸਤੰਬਰ (ਜਸ਼ਨ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਲਾਈਵ ਹੁੰਦਿਆਂ ਆਖਿਆ ਕਿ ਕੇਂਦਰ ਸਰਕਾਰ ਦੇ ਤਿੰਨੇਂ ਆਰਡੀਨੈਂਸ ਕਿਸਾਨ ਵਿਰੋਧੀ ਨੇ ਜੋ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ । ਉਹਨਾਂ ਆਖਿਆ ਕਿ ਸਾਨੂੰ ਪੁੱਛੇ ਬਗੈਰ ਇਹ ਆਰਡੀਨੈਂਸ ਲਿਆਂਦੇ ਗਏ ਅਤੇ ਧੱਕੇ ਨਾਲ ਸੰਸਦ ਵਿਚ ਪਾਸ ਕਰਵਾਏ। ਇਸੇ ਕਰਕੇ ਹਰਸਿਮਰਤ ਬਾਦਲ ਨੇ ਅਸਤੀਫਾ ਦਿੱਤਾ ਤੇ ਅਸੀਂ ਲਗਾਤਾਰ ਆਪਣੇ ਕਾਰਕੁਨਾਂ ਅਤੇ ਵਰਕਿੰਗ ਕਮੇਟੀ ਨਾਲ ਵਿਚਾਰ ਕੀਤਾ ਅਤੇ ਅੱਜ ਅਸੀਂ ਇਹ ਫੈਸਲਾ ਲਿਆ ਹੈ ਕਿ ਜਿਹੜੀ NDA ਦੀ ਸਰਕਾਰ ਨੇ ਇਹ ਆਰਡੀਨੈਂਸ ਲਿਆਂਦੇ ਨੇ, ਅਸੀਂ ਉਸ ਗਠਜੋੜ ਦਾ ਹਿੱਸਾ ਨਹੀਂ ਹੋ ਸਕਦੇ। ਸੁਖਬੀਰ ਬਾਦਲ ਨੇ ਸਾਫ ਲਫ਼ਜ਼ਾਂ ਵਿਚ ਆਖਿਆ ਕਿ NDA ਦੀ ਸਰਕਾਰ ਨੇ ਮੇਰੇ ਬੇਨਤੀ ਕਰਨ ਦੇ ਬਾਵਜੂਦ ਕਸ਼ਮੀਰ ਚ ਪੰਜਾਬੀ ਨੂੰ ਮਾਨਤਾ ਨਾ ਦੇ ਕੇ ਪੰਜਾਬੀਆਂ ਨਾਲ ਇਕ ਹੋਰ ਧੱਕਾ ਕੀਤਾ ਹੈ ।ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸਰਬਸੰਤੀ ਨਾਲ NDA ਨਾਲੋਂ ਨਾਤਾ ਤੋੜਨ ਦਾ ਫੈਸਲਾ ਲਿਆ ਹੈ । ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ