ਮੋਗਾ ਚ 25 ਕਰੋਨਾ ਦੇ ਨਵੇਂ ਕੇਸ ਆਏ ,2 ਮੌਤਾਂ

Tags: 

ਮੋਗਾ 30 ਸਤੰਬਰ:ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 25 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਜਦ ਕਿ ਕਰੋਨਾ ਦੀ ਜਦ ਵਿਚ ਆ ਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ । ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 340 ਹੋ ਗਈ ਹੈ ਜਿੰਨਾਂ ਵਿੱਚੋ 284 ਕੇਸਾਂ ਨੂੰ ਹੋਮ ਆਈਸੋਲੇਸਟ, 11 ਕੇਸਾਂ ਨੂੰ ਲੈਵਲ 1 ਅਤੇ 33 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 40170 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 37583 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 230 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 409 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਸਿਹਤ ਵਿਭਾਗ ਵਿਰੁੱਧ ਫੈਲਾਈਆਂ ਜਾ ਰਹੀਆਂ ਬੇਬੁਨਿਆਦ ਅਫ਼ਵਾਹਾਂ ਵਿੱਚ ਆਉਣ ਦੀ ਬਿਲੁਕਲ ਵੀ ਜ਼ਰੂਰਤ ਨਹੀ ਹੈ। ਸਿਹਤ ਵਿਭਾਗ ਕਰੋਨਾ ਮਰੀਜ਼ਾਂ ਦਾ ਸ਼ੁਰੂ ਤੋ ਹੀ ਪੂਰੀ ਜਿੰਮੇਵਾਰੀ ਨਾਲ ਧਿਆਨ ਰੱਖ ਰਿਹਾ ਹੈ ਤਾਂ ਕਿ ਸਾਰੇ ਮਰੀਜ਼ ਇਸ ਉੱਪਰ ਫਤਹਿ ਹਾਸਲ ਕਰਕੇ ਰਿਸ਼ਟ ਪੁਸ਼ਟ ਹਾਲਤ ਵਿੱਚ ਆਪਣੇ ਘਰ ਪਰਤਣ।
ਉਨਾਂ ਕਿਹਾ ਕਿ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ।