ਵਿਧਾਇਕ ਡਾ: ਹਰਜੋਤ ਕਮਲ ਨੇ ਮੋਗਾ ਮੰਡੀ ‘ਚ ਝੋਨੇ ਦੀ ਖਰੀਦ ਕਰਵਾਈ ਸ਼ੁਰੂ
*ਪੰਜਾਬ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ‘ਚ ਮੰਡੀਆਂ ‘ਚੋਂ ਝੋਨੇ ਦਾ ਇਕ ਇਕ ਦਾਣਾ ਖਰੀਦਿਆਂ ਜਾਵੇਗਾ: ਵਿਧਾਇਕ ਡਾ: ਹਰਜੋਤ ਕਮਲ
ਮੋਗਾ,5 ਅਕਤੂਬਰ (): ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਮੋਗਾ ਮੰਡੀ ‘ਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰਵਾਇਆ ਅਤੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਵੀ ਹਾਜ਼ਰ ਸਨ। ਇਸ ਮੌਕੇ ਪ੍ਰਭਜੀਤ ਸਿੰਘ ਕਾਲਾ ਧੱਲੇਕੇ ਦੀ ਆੜ੍ਹਤ ’ਤੇ ਆਏ ਝੌਨੇ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਸੁਨਹਿਰੇ ਦਾਣਿਆਂ ਵਿਚਲੀ ਸਿੱਲ੍ਹ ਦਾ ਜਾਇਜ਼ਾ ਲੈਂਦਿਆਂ ਆਖਿਆ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਸੋਨੇ ਦੇ ਰੂਪ ਵਿਚ ਮੰਡੀਆਂ ਵਿਚ ਆਉਣ ਮੌਕੇ ਕਿਸਾਨਾਂ ਦਾ ਸਤਿਕਾਰ ਬੇਹੱਦ ਜ਼ਰੂਰੀ ਹੈ ਕਿਉਂਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ । ਉਹਨਾਂ ਆਖਿਆ ਕਿ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੋਗਾ ਮੰਡੀ ਵਿਚ ਸੁਚਾਰੂ ਪ੍ਰਬੰਧਾਂ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਸਮੱਸਿਆ ਲਈ ਉਹ ਹਰ ਪਲ ਤੱਤਪਰ ਰਹਿਣਗੇ । ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਿੱਲ੍ਹ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਸੁਕਾਉਂਦਿਆਂ ਵਿਕਰੀ ਦੀ ਉਡੀਕ ਨਾ ਕਰਨੀ ਪਵੇ। ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਕਿਸਾਨ ਮਾਰਕੀਟ ਕਮੇਟੀ ਵੱਲੋਂ ਨਿਰਧਾਰਿਤ ਪਰਿਕਿਰਿਆ ਤਹਿਤ ਆੜ੍ਹਤੀਆਂ ਤੋਂ ਪਾਸ ਲੈ ਕੇ ਹੀ ਮੰਡੀ ਵਿਚ ਆਉਣ ਤਾਂ ਕਿ ਉਹਨਾਂ ਨੂੰ ਕਿਸੇ ਤਰਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਡਾ: ਹਰਜੋਤ ਨੇ ਕਿਹਾ ਕਿ ਮਿਸ਼ਨ ਫ਼ਤਹਿ ਤਹਿਤ ਜਿੱਥੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਖ਼ਾਤਮੇ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਉਥੇ ਕਿਸਾਨ ਵੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਮਿਸ਼ਨ ਦੀ ਕਾਮਯਾਬੀ ਤੇ ਲੋਕਾਂ ਦੀ ਸਿਹਤ ਸੰਭਾਲ ਵਿੱਚ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਬਹੁਤ ਜ਼ਿਆਦਾ ਧੂੰਆਂ ਹੋਣ ਕਾਰਨ ਕੋਰੋਨਾ ਦੇ ਨਾਲ ਨਾਲ ਸਾਹ ਸਬੰਧੀ ਬਿਮਾਰੀਆਂ ਵਿੱਚ ਵਾਧਾ ਹੋ ਸਕਦਾ ਹੈ ਤੇ ਕੋਰੋਨਾ ਸਬੰਧੀ ਸਥਿਤੀ ਵੀ ਗੰਭੀਰ ਹੋ ਸਕਦੀ ਹੈ, ਇਸ ਲਈ ਕਿਸਾਨ ਕਿਸੇ ਵੀ ਹਾਲਤ ਵਿਚ ਪਰਾਲੀ ਨੂੰ ਅੱਗ ਨਾ ਲਾਉਣ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਹਨ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਕਿਸਾਨ, ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ 6 ਫੱੁਟ ਦੀ ਸਮਾਜਿਕ ਦੂਰੀ ਬਣਾਈ ਰੱਖਣ ਦੇ ਨਾਲ ਨਾਲ ਮੂੰਹ ’ਤੇ ਮਾਸਕ ਲਗਾ ਕੇ ਰੱਖਣ ਅਤੇ ਹੱਥਾਂ ਨੂੰ ਸੈਨੇਟਾਈਜ਼ ਕਰਨਾ ਨਾ ਭੁੱਲਣ। ਇਸ ਮੌਕੇ ਖਰੀਦ ਸ਼ੁਰੂ ਹੋਣ ਦੀ ਖੁਸ਼ੀ ਵਿਚ ਲੱਡੂ ਵੀ ਵੰਡੇ ਗਏ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ,ਸੈਕਟਰੀ ਵਜੀਰ ਸਿੰਘ, ਕਮੇਟੀ ਮੈਂਬਰ ਹਰਵਿੰਦਰ ਸਿੰਘ ਟਿੰਕੂ ਮੀਤ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਮਾਰਕਿਟ ਕਮੇਟੀ ਮੈਂਬਰ ਗੁਰਮੇਲ ਸਿੰਘ ਜੈਮਲਵਾਲਾ, ਮੈਂਬਰ ਪ੍ਰਭਜੀਤ ਸਿੰਘ ਕਾਲਾ, ਮੈਂਬਰ ਤੀਰਥ ਪ੍ਰਧਾਨ ਤੋਂ ਇਲਾਵਾ ਮੰਡੀ ਸੁਪਰਵਾਈਜ਼ਰ ਪਰਮਿੰਦਰ ਸਿੰਘ, ਮੰਡੀ ਸੁਪਰਵਾਈਸਰ ਸੁਖਮੰਦਰ ਸਿੰਘ, ਦੀਪਕ ਤਾਇਲ ਸਕੱਤਰ ਆੜ੍ਹਤੀਆ ਐਸੋਸੀਏਸ਼ਨ, ਰਾਜੇਸ਼ ਕੁਮਾਰ ਗਰੋਵਰ, ਜਗਦੀਪ ਸਿੰਘ ਇੰਸਪੈਕਟਰ, ਗੁਰਜੀਤ ਸਿੰਘ ਇੰਸਪੈਕਟਰ, ਵਿਕਾਸ ਗੁਪਤਾ, ਅੰਕੁਰ ਮਿੱਤਲ, ਵਿਨੋਦ ਕੁਮਾਰ ਅਤੇ ਰਜਿੰਦਰ ਸਿੰਘ ਅਕਾਊਂਟੈਂਟ ਹਾਜ਼ਰ ਸਨ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ