50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ, 7 ਅਕਤੂਬਰ: (ਜਸ਼ਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਖਡੂਰ ਸਾਹਿਬ, ਜ਼ਿਲਾ ਤਰਨ ਤਾਰਨ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਕੇਸ਼ ਕੁਮਾਰ ਅਤੇ ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਦੀ ਜੂਨੀਅਰ ਸਹਾਇਕ ਕੁਲਵਿੰਦਰਜੀਤ ਕੌਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਨੂੰ ਪਿੰਡ ਸਰਹਾਲੀ ਕਲਾਂ, ਜ਼ਿਲਾ ਤਰਨ ਤਾਰਨ ਦੇ ਦਿਆ ਸਿੰਘ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੋਸ਼ ਲਾਏ ਸਨ ਕਿ ਉਕਤ ਦੋਸ਼ੀ ਕਰਮਚਾਰੀਆਂ ਨੇ ਐਸਡੀਐਮ ਵਲੋਂ ਉਸਦੀ ਜ਼ਮੀਨ ਸੰਬਧੀ ਕੀਤੇ ਫੈਸਲੇ ਦੀ ਨਕਲ ਦੇਣ ਬਦਲੇ 1,00,000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਹਿਲੀ ਕਿਸ਼ਤ ਵਜੋਂ ਉਹ 20,000 ਰੁਪਏ ਪਹਿਲਾਂ ਹੀ ਦੋਸ਼ੀਆਂ ਨੂੰ ਦੇ ਚੁੱਕਾ ਹੈ।ਉਸ ਵੱਲੋਂ ਦਿੱਤੀ ਜਾਣਕਾਰੀ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਦੂਜੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਦੋਵੇਂ ਦੋਸ਼ੀਆਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ