ਮਾਈਕਰੋਸੋਫ਼ਟ ਐਪ ਰਾਹੀਂ ਸਿਖਿਆ ਹਾਸਿਲ ਕਰਨਗੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿੱਦਿਆਰਥੀ ,ਮਾਈਕਰੋਸੋਫ਼ਟ ਟੀਮ ਨੇ ਅਧਿਆਪਕਾਂ ਲਈ ਲਗਾਇਆ ਟਰੇਨਿੰਗ ਪ੍ਰੋਗਰਾਮ

ਮੋਗਾ,8 ਅਕਤੂਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਕੋਵਿਡ 19 ਦੇ ਚੱਲਦਿਆਂ ਆਨ ਲਾਈਨ ਛਿਮਾਹੀ ਪਰੀਖਿਆਵਾਂ ਸਫ਼ਲਤਾਪੁਰਵਕ ਖਤਮ ਹੋਈਆਂ। ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਦੀ ਅਗਲੀ ਪੜ੍ਹਾਈ ਮਾਈਕਰੋਸੋਫ਼ਟ ਟੀਮ ਐਪ ਰਾਹੀਂ ਕਰਵਾਉਣ ਦਾ ਫੈਸਲਾ ਲਿਆ ਗਿਆ। ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਅਤੇ ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ ਨੇ ਦੱਸਿਆ
ਕਿ ਸਕੂਲ ਵੱਲੋਂ ਆਨ ਲਾਈਨ ਪੜ੍ਹਾਈ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਉਣ ਲਈ ਮਾਈਕਰੋਸੋਫ਼ਟ ਟੀਮ ਐਪ ਰਾਹੀਂ ਆਨਲਾਈਨ ਜਮਾਂਤਾਂ ਲਗਾਈਆਂ ਜਾਣਗੀਆਂ ਜਿਸ ਦੇ ਤਹਿਤ ਅਧਿਆਪਕਾਂ ਲਈ ਦੋ ਦਿਨ ਦਾ ਟਰੇਨਿੰਗ ਪ੍ਰੋਗਰਾਮ ਲਗਾਇਆ ਗਿਆ ਹੈ । ਸਕੂਲ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਵੀ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਉਹਨਾਂ ਦੱਸਿਆ ਕਿ ਇਸ ਐਪ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਕਾਫ਼ੀ ਹੱਦ ਤੱਕ ਹੱਲ ਕੀਤਾ ਜਾ ਸਕੇਗਾ। 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਇਸ ਐਪ ਰਾਹੀਂ ਪੜ੍ਹਾਈ ਵਿਚ ਕਮਜ਼ੋਰ ਵਿਦਿਆਰਥੀਆਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਸਕੇਗਾ ਜਦ ਕਿ ਸਕੂਲ ਦੇ ਸਾਰੇ ਅਧਿਆਪਕਾਂ ਨੇ ਇਸ ਟੀਮ ਐਪ ਨੂੰ ਬਹੁਤ ਹੀ ਲਾਹੇਵੰਦ ਦੱਸਿਆ । ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


