ਪੰਜਾਬ ਵਿਧਾਨ ਸਭਾ ਸਕੱਤਰੇਤ ਲਾਇਬਰੇਰੀ ਕਮੇਟੀ ਦੀ 21 ਅਕਤੂਬਰ ਨੂੰ ਹੋਣ ਵਾਲੀ ਵਿਸ਼ੇਸ਼ ਮੀਟਿੰਗ ‘ਚ ਪੁਸਤਕਾਂ ਦੀ ਚੋਣ ’ਤੇ ਹੋਵੇਗੀ ਵਿਚਾਰ ਚਰਚਾ : ਵਿਧਾਇਕ ਡਾ: ਹਰਜੋਤ ਕਮਲ

ਮੋਗਾ,20 ਅਕਤੂਬਰ (ਜਸ਼ਨ): ਪੰਜਾਬ ਵਿਧਾਨ ਸਭਾ ਸਕੱਤਰੇਤ ਲਾਇਬਰੇਰੀ ਕਮੇਟੀ ਦੀ ਵਿਸ਼ੇਸ਼ ਬੈਠਕ 21 ਅਕਤੂਬਰ ਨੂੰ ਵਿਧਾਨ ਭਵਨ ਚੰਡੀਗੜ੍ਹ ਵਿਖੇ ਹੋ ਰਹੀ ਹੈ ਜਿਸ ਵਿਚ ਸਭਾਪਤੀ ਸੁਰਿੰਦਰ ਕੁਮਾਰ ਡਾਬਰ ਤੋਂ ਇਲਾਵਾ ਵਿਧਾਇਕ ਡਾ: ਹਰਜੋਤ ਕਮਲ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਅਵਤਾਰ ਸਿੰਘ ਜੂਨੀਅਰ, ਗੁਰਪ੍ਰਤਾਪ ਸਿੰਘ ਵਡਾਲਾ, ਹਰਮੰਦਰ ਸਿੰਘ ਗਿੱਲ, ਸ. ਜਗਦੇਵ ਸਿੰਘ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਸ. ਸਿਮਰਜੀਤ ਸਿੰਘ ਬੈਂਸ (ਸਾਰੇ ਵਿਧਾਇਕ) ਬਤੌਰ ਕਮੇਟੀ ਮੈਂਬਰ ਸ਼ਾਮਲ ਹੋਣਗੇ। ਵਿਧਾਇਕ ਡਾ: ਹਰਜੋਤ ਕਮਲ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਲਾਇਬਰੇਰੀ ਲਈ ਪੁਸਤਕਾਂ ਦੀ ਚੋਣ ਅਤੇ ਹੋਰ ਜ਼ਰੂਰੀ ਵਿਸ਼ਿਆਂ ’ਤੇ ਵਿਚਾਰ ਚਰਚਾ ਹੋਵੇਗੀ। ਉਹਨਾਂ ਆਖਿਆ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਵਾਸਤੇ ਪੰਜਾਬ ਦੇ ਉੱਘੇ ਲੇਖਕਾਂ ਦੀਆਂ ਉੱਚ ਕੋਟੀ ਦੀਆਂ ਰਚਨਾਵਾਂ ਨੂੰ ਪੰਜਾਬ ਵਿਧਾਨ ਸਭਾ ਸਕੱਤਰੇਤ ਲਾਇਬਰੇਰੀ ਦਾ ਹਿੱਸਾ ਬਣਾਉਣ ਲਈ, ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੇ੍ਰਰਨਾ ਸਦਕਾ, ਸਾਰੇ ਮੈਂਬਰ ਵਿਧਾਇਕ ਸੰਜੀਦਗੀ ਨਾਲ ਆਪਣੇ ਫਰਜ਼ ਨਿਭਾਅ ਰਹੇ ਹਨ।