ਕਿਸਾਨ ਨੂੰ ਮਰਨੋਂ ਬਚਾਅ ਕੇ ਕੈਪਟਨ ਨੇ ਸਾਰਾ ਦੇਸ਼ ਬਚਾ ਲਿਆ : ਸਰਵਜੀਤ ਸਿੰਘ ਹਨੀ ਸੋਢੀ

ਮੋਗਾ,21 ਅਕਤੂਬਰ (ਜਸ਼ਨ): ‘ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਦੇ ਰਾਹ ਪੈ ਜਾਣਾ ਸੀ ਪਰ ਪਾਣੀਆਂ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਵਿਧਾਨ ਸਭਾ ਵਿਚ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਨਾ ਸਿਰਫ਼ ਕਿਸਾਨ ਨੂੰ ਮਰਨ ਤੋਂ ਬਚਾਅ ਲਿਆ ਹੈ ਬਲਕਿ ਪੂਰੇ ਹਿੰਦੋਸਤਾਨ ਵਿਚ ਇਕੋ ਇਕ ਸੂਬਾ ਪੰਜਾਬ ਹੈ ਜੋ ਸਾਰੇ ਦੇਸ਼ ਦੇ ਕਿਸਾਨਾਂ ਲਈ ਰਾਹ ਦਸੇਰਾ ਬਣਿਆ ਹੈ ਅਤੇ ਇਸ ਨੇਕ ਕਾਰਜ ਲਈ ਕੈਪਟਨ ਅਮਰਿੰਦਰ ਸਿੰਘ ਮੁਾਬਰਕ ਦੇ ਹੱਕਦਾਰ ਨੇ ਜਿਨਾਂ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਵਫ਼ਾ ਕਰਕੇ ਦਿਖਾਇਆ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਮੈਂਬਰ ਸਰਵਜੀਤ ਸਿੰਘ ਹਨੀ ਸੋਢੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਕਾਲੇ ਖੇਤੀ ਕਾਨੂੰਨਾਂ ਕਾਰਨ ਖੇਤੀ ਜਿਣਸਾਂ ਦੇ ਮੰਡੀਕਰਨ ਲਈ ਪਿਛਲੇ 7 ਦਹਾਕਿਆਂ ਦੌਰਾਨ ਕਾਇਮ ਕੀਤੇ ਮੰਡੀਆਂ ਦੇ ਬੁਨਿਆਦੀ ਢਾਂਚੇ ਦੇ ਤਹਿਸ ਨਹਿਸ ਹੋਣ ਦਾ ਖਤਰਾ ਬਣ ਗਿਆ ਸੀ ,ਇਸੇ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੇ ਮੋਦੀ ਅਤੇ ਉਸ ਦੇ ਸਾਥੀ ਕਾਰਪੋਰੇਟ ਘਰਾਣਿਆਂ ਖਿਲਾਫ਼ ਵਿਰੋਧ ਦਾ ਝੰਡਾ ਬੁਲੰਦ ਕੀਤਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਸੁਰੱਖਿਅਤ ਕਰਨ ਲਈ ਆਪਣੀ ਸਰਕਾਰ ਨੂੰ ਹੀ ਦਾਅ ’ਤੇ ਲਾਉਂਦਿਆਂ ਕੇਂਦਰ ਖਿਲਾਫ਼ ਜੂਝਦਿਆਂ ਖੇਤੀ ਕਾਨੂੰਨ ਰੱਦ ਕੀਤੇ ।