ਕੈਪਟਨ ਵਲੋਂ ਧਰਮਕੋਟ ਦੇ ਸਮਾਰਟ ਸਕੂਲ ਦੇ ਉਦਘਾਟਨ ਉਪਰੰਤ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਆਖਿਆ ‘‘ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਬਣਾ ਰਹੇ ਨੇ ਸਮੇਂ ਦੇ ਹਾਣੀ ’’

ਧਰਮਕੋਟ, 7 ਨਵੰਬਰ(ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੁਰੂ ਕੀਤੇ ਗਏ ਉਪਰਾਲਿਆਂ ਤਹਿਤ ਵੱਖ ਵੱਖ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮੋਗਾ ਦੇ 40 ਹੋਰ ਸਰਕਾਰੀ ਸਕੂਲ ਅੱਜ ਸਮਾਰਟ ਬਣ ਗਏ ਹਨ। ਇਹਨਾਂ ਸਕੂਲਾਂ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਉਦਘਾਟਨ ਕੀਤਾ। ਇਸ ਸਬੰਧੀ ਵਿਸ਼ੇਸ਼  ਸਮਾਗਮ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਰਹਿਨੁਮਾਈ ਵਿਚ ਧਰਮਕੋਟ ਦੇ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ  ਵਿਖੇ ਕੀਤਾ ਗਿਆ। ਇਸ ਮੌਕੇ  ਨਗਰ ਕਾਉਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ  ਨੇ ਉਦਘਾਟਨ ਦੀਆਂ ਰਸਮਾਂ ਨਿਭਾਈਆਂ। ਇਸ ਮੌਕੇ ਪਿ੍ਰੰਸੀਪਲ ਮੰਜੂ,ਹੈਡਮਿਸਟ੍ਰੈੱਸ ਅਮਨਦੀਪ ਕੌਰ ,ਐੱਸ ਐੱਮ ਸੀ ਮੈਂਬਰ ਮਨਜੀਤ ਸਿੰਘ, ਸਟੇਟ ਐਵਾਰਡੀ ਅਧਿਆਪਕ ਤੇਜਿੰਦਰ ਸਿੰਘ ਜਸ਼ਨ , ਲੈਕ. ਵਿਵੇਕ ,ਲੈਕ ਇੰਦਰਜੀਤ ਆਦਿ ਹਾਜ਼ਰ ਸਨ। ਵੱਖ ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਹੋਰਨਾਂ ਦੇ ਪ੍ਰੇਰਨਾਦਾਇਕ ਵਿਚਾਰ ਸੁਣੇ।   ਇਸ ਮੌਕੇ ਵਰਚੂਅਲੀ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਨੂੰ ਮਿਆਰੀ ਬਣਾਉਣ ਲਈ ਕੀਤੇ ਜਾ ਰਹੇ ਪ੍ਰਭਾਵਸ਼ਾਲੀ ਉਪਰਾਲਿਆਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ ਵਿਸ਼ੇਸ਼ਕਰ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਿਚ ਚੋਖਾ ਵਾਧਾ ਹੋਇਆ ਹੈ । ਉਹਨਾਂ ਆਖਿਆ ਕਿ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਐਲਾਨੇ 8 ਹਜ਼ਾਰ ਤੋਂ ਵੀ ਵੱਧ  ਅਧਿਆਪਕਾਂ ਦੀ ਭਰਤੀ ਪਰਿਕਿਰਿਆ ਸ਼ੁਰੂ ਹੋਣ ਨਾਲ, ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਆਵੇਗਾ ਅਤੇ ਪੰਜਾਬ ਵਿਚ ਸਿੱਖਿਆ ਦੇ ਖੇਤਰ ਵਿਚ  ਕ੍ਰਾਂਤੀਕਾਰੀ ਤਬਦੀਲੀ ਆਵੇਗੀ। ਇਸ ਮੌਕੇ ਪਿ੍ਰੰ: ਮੈਡਮ ਮੰਜੂ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਆਖਿਆ ਕਿ ਉਹ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ , ਜ਼ਿਲ੍ਹਾ ਸਿੱਖਿਆ ਅਫਸਰ ਸ. ਜਸਪਾਲ ਸਿੰਘ ਔਲਖ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਾਕੇਸ਼ ਮੱਕੜ ਅਤੇ  ਜ਼ਿਲ੍ਹਾ ਨੋਡਲ ਅਫਸਰ ਪਿ੍ਰੰ: ਅਵਤਾਰ ਸਿੰਘ ਕਰੀਰ ਦੇ ਧੰਨਵਾਦੀ ਹਨ ਜਿਹਨਾਂ ਦੀ ਪ੍ਰੇਰਨਾ ਸਦਕਾ ਲੜੀਕਆਂ ਦਾ ਇਹ ਸਕੂਲ ਸਮਾਰਟ ਬਣ ਸਕਿਆ ਹੈ । ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ