ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ: ਅਮਰਜੀਤ ਸਿੰਘ ਲੰਢੇਕੇ ਨੇ ਪੰਜਾਬੀਆਂ ਨੂੰ ਦਿੱਤੀਆਂ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ

ਮੋਗਾ ,14 ਨਵੰਬਰ (ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ: ਅਮਰਜੀਤ ਸਿੰਘ ਲੰਢੇਕੇ ਨੇ ਪੰਜਾਬੀਆਂ  ਨੂੰ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਛੇਵੇਂ ਪਾਤਿਸ਼ਾਹਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਿਖਾਏ ਸੱਚ ਦੇ ਮਾਰਚ ’ਤੇ ਚੱਲਦਿਆਂ ਮਨੁੱਖਤਾ ਦੀ ਭਲਾਈ ਅਤੇ ਤਿਆਗ ਦੀ ਭਾਵਨਾ ਨੂੰ ਗ੍ਰਹਿਣ ਕਰਨ ਨਾਲ ਅਸੀਂ ਆਪਣਾ ਜੀਵਨ ਸਫ਼ਲਾ ਕਰ ਸਕਦੇ ਹਾਂ । ਸ: ਲੰਢੇਕੇ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਉਹ ਅੱਜ ਰੌਸ਼ਨੀਆਂ ਦੇ ਤਿਓਹਾਰ ਮੌਕੇ ਪਟਾਕੇ ਚਲਾਉਣ ਦੀ ਬਜਾਏ ਦੀਵਾਲੀ ਨੂੰ ਦੀਵੇ ਬਾਲ ਕੇ ਮਨਾਉਣ ਤਾਂ ਕਿ ਮਿਹਨਤਕਸ਼ਾਂ ਵੱਲੋਂ ਪੂਰੇ ਸਾਲ ਵਿਚ ਕੀਤੀ ਮਿਹਨਤ ਨਾਲ ਤਿਆਰ ਕੀਤੇ ਦੀਵਿਆਂ ਦੀ ਵਿਕਰੀ ਹੋ ਸਕੇ ਅਤੇ ਪੰਜਾਬ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਉਹਨਾਂ ਆਖਿਆ ਕਿ ਉਹ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਨ ਕਰੋਨਾ ਮਹਾਂਮਾਰੀ ਦਾ ਪ੍ਰਕੋਪ ਛੇਤੀ ਖਤਮ ਹੋਵੇ ਤੇ ਆਮ ਜਨਜੀਵਨ ਪਹਿਲਾਂ ਦੀ ਤਰਾਂ ਹੀ ਹੋ ਜਾਵੇ।