ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਡੇ ’ਤੇ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ

ਮੋਗਾ,14 ਨਵੰਬਰ (ਜਸ਼ਨ):ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਰਨਲ ਬਾਬੂ ਸਿੰਘ ਨੇ ਬੰਦੀ ਛੋੜ ਦਿਵਸ ਅਤੇ ਵਿਸ਼ਕਰਮਾ ਡੇ ’ਤੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਵੱਲੋਂ ਸਮੁੱਚੀ ਲੁਕਾਈ ਨੂੰ ਭਵਨ ਨਿਰਮਾਣ ਕਲਾ ਦੀ ਬਖਸ਼ੀ ਦਾਤ ਸਦਕਾ ਅੱਜ ਲੱਖਾਂ ਕਰੋੜਾਂ ਕਾਮੇਂ ਸਵੈਮਾਣ ਭਰਪੂਰ ਜ਼ਿੰਦਗੀ ਬਤੀਤ ਕਰ ਰਹੇ ਹਨ। ਉਹਨਾਂ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇ ਕੇ ਸਮੇਂ ਦੇ ਹਾਣੀ ਬਣਾਉਂਦਿਆਂ ਨਵਾਂ ਇਤਿਹਾਸ ਸਿਰਜਿਆ ਹੈ । ਉਹਨਾਂ ਆਖਿਆ ਕਿ  ਨੌਜਵਾਂਨਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਕਿਰਤ ਦੇ ਸਿਧਾਂਤ ਨੂੰ ਅਪਣਾਉਂਦਿਆਂ ਨਿਸ਼ਠਾ ਨਾਲ ਤਕਨੀਕੀ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ।