ਸੁਖਬੀਰ ਬਾਦਲ ਖਿਲਾਫ ਵਾਰੰਟ ਜਾਰੀ

ਚੰਡੀਗੜ੍ਹ, 18 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਅਦਾਲਤ ਵਲੋਂ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਅਖੰਡ ਕੀਰਤਨੀ ਜਥੇ ਨੂੰ ਅੱਤਵਾਦੀ ਸੰਗਠਨ ਦਾ ਚਿਹਰਾ ਦੱਸਣ ਦੇ ਮਾਮਲੇ ਵਿਚ ਵਾਰੰਟ ਜਾਰੀ ਕੀਤੇ ਹਨ।ਇਹ ਮਾਮਲਾ 2017 ਦਾ ਹੈ ਜਦੋਂ 4 ਜਨਵਰੀ 2017 ਨੂੰ ਅਰਵਿੰਦ ਕੇਜਰੀਵਾਲ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਸਿੰਘ ਨਾਲ ਮਿਲਣ ਉਨ੍ਹਾਂ ਦੇ ਘਰ ਮੋਹਾਲੀ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਉਨ੍ਹਾਂ ਦੇ ਨਾਲ ਨਾਸ਼ਤਾ ਵੀ ਕੀਤਾ। ਇਸ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜਲਾਲਾਬਾਦ ਵਿਚ ਬਿਆਨ ਦਿੱਤਾ ਸੀ, ਜਿਸ ਵਿਚ ਸੁਖਬੀਰ ਬਾਦਲ ਨੇ ਅਖੰਡ ਕੀਰਤਨੀ ਜਥੇ ਨੂੰ ਅੱਤਵਾਦੀ ਸੰਗਠਨ ਬੱਬਰ ਖਾਲਸਾ ਦਾ ਚਿਹਰਾ ਦੱਸਿਆ ਸੀ। ਇਸ ਤੋਂ ਬਾਅਦ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਸਿੰਘ ਨੇ ਸੈਕਟਰ-3 ਥਾਨਾ ਪੁਲਸ ਵਿਚ ਸੁਖਬੀਰ ਬਾਦਲ ਖਿਲਾਫ ਸ਼ਿਕਾਇਤ ਦਿੱਤੀ ਸੀ।ਰਾਜਿੰਦਰ ਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਜਥੇ ਦਾ ਦੁਨੀਆ ਭਰ ਵਿਚ ਨਾਮ ਹੈ ਪਰ ਬਾਦਲ ਦੇ ਇਸ ਬਿਆਨ ਨਾਲ ਜਥੇ ਦਾ ਅਕਸ ਖਰਾਬ ਹੋਇਆ ਹੈ।


