ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ 44 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਗਰਾਂਟਾਂ ਦੇ ਚੈੱਕ

ਧਰਮਕੋਟ, 19 ਨਵੰਬਰ (ਜਸ਼ਨ): ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵੱਲੋਂ ਹਲਕਾ ਧਰਮਕੋਟ ਨਕਸ਼ ਨੁਹਾਰ ਬਦਲਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਮਾਰਕੀਟ ਕਮੇਟੀ ਫਤਿਹਗੜ੍ਹ੍ਹ ਪੰਜਤੂਰ ਦੇ ਦਫਤਰ ਵਿਖੇ ਰੱਖੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਮਾਰਕੀਟ ਕਮੇਟੀ ਦੇ ਅਧੀਨ ਪੈਂਦੇ 44 ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੰਡੇ । ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈੱਸ ਕਰਨ ਲਈ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਈ ਜਾ ਰਹੀ ਹੈ ਅਤੇ ਸਾਰੇ ਪਿੰਡਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨਿਰਪੱਖ ਤੌਰ ‘ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਸਰਪੰਚ ਗੁਰਬੀਰ ਸਿੰਘ ਗੋਗਾ, ਮਾਰਕੀਟ ਕਮੇਟੀ ਦੇ ਚੇਅਰਮੈਨ ਜਰਨੈਲ ਸਿੰਘ ਖੰਭੇ, ਵਾਈਸ ਚੇਅਰਮੈਨ ਦਰਸ਼ਨ ਸਿੰਘ ਲਲਿਹਾਂਦੀ, ਅਮਨਦੀਪ ਸਿੰਘ, ਮੀਤ ਪ੍ਰਧਾਨ ਸਵਰਨ ਸਿੰਘ ਗਿੱਲ, ਸਰਪੰਚ ਕਾਰਜ ਸਿੰਘ ਸੰਧੂ ਢੋਲੇਵਾਲਾ, ਸਰਪੰਚ ਮਹਿਲ ਸਿੰਘ ਖੰਭੇ, ਸਰਪੰਚ ਬੇਅੰਤ ਸਿੰਘ ਬਿੱਟੂ ਸੈਦਮੁਹੰਮਦ, ਸਰਪੰਚ ਇਕਬਾਲ ਸਿੰਘ ਰਾਮਗੜ੍ਹ, ਬੀ. ਡੀ. ਪੀ. ਓ. ਮਨਜੋਤ ਸਿੰਘ, ਗੁਰਭੇਜ ਸਿੰਘ ਏ.ਪੀ.ਓ., ਪਿ੍ਰਤਪਾਲ ਸਿੰਘ ਚੀਮਾ, ਬਲਾਕ ਸੰਮਤੀ ਮੈਂਬਰ ਰਾਜ ਕਾਦਰਵਾਲਾ ਆਦਿ ਤੋਂ ਇਲਾਵਾ ਹੋਰ ਵੀ ਪਿੰਡਾਂ ਦੇ ਸਰਪੰਚ ਹਾਜ਼ਰ ਸਨ ।