ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਪੰਚਾਇਤਾਂ ਨੂੰ ਚੈੱਕ ਵੰਡਦਿਆਂ ਆਖਿਆ ‘‘ਹੁਣ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਦਾ ਹੋਵੇਗਾ ਵਿਕਾਸ’’

ਧਰਮਕੋਟ,19 ਨਵੰਬਰ (ਜਸ਼ਨ): ‘ਸਮਾਰਟ ਵਿਲੇਜ’ ਕੰਪੇਨ ਦੇ ਦੂਜੇ ਗੇੜ ‘ਚ ਪਿੰਡਾਂ ਨੂੰ ਸ਼ਹਿਰੀ ਤਰਜ਼ ’ਤੇ ਦਿੱਖ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਸਬੰਧਤ ਗਰਾਮ ਪੰਚਾਇਤਾਂ ਨੂੰ ਚੈੱਕ ਵੰਡੇ । ਇਸ ਮੌਕੇ ਹਲਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਪਿੰਡਾਂ ਦੀ ਨਨਕਸ਼ ਨੁਹਾਰ ਬਦਲਣ ਲਈ ਪੂਰੀ ਤਰਾਂ ਵਚਨਬੱਧ ਹਨ । ਬੀਬੀ ਨੇ ਆਖਿਆ ਕਿ ਇਸ ਆਈ ਗਰਾਂਟ ਨਾਲ ਪਿੰਡਾਂ ਵਿਚ ਉਹ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਹੋਣਗੀਆਂ ਜਿਹਨਾ ਸਹੂਲਤਾਂ ਲਈ ਲੋਕ ਸ਼ਹਿਰਾਂ ਵੱਲ ਪ੍ਰਵਾਸ ਕਰਦੇ ਹਨ। ਇਸ ਮੌਕੇ ਸੇਵਕ ਸਿੰਘ ਸੈਦੋਕੇ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਪਰਮਜੀਤ ਨੰਗਰ,ਵਾਈਸ ਚੇਅਰਮੈਨ ਨਰਿਰੰਦਰ ਸਿੰਘ ਧੂੜਕੋਟ,ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਪਰਸਨ ਪਰਮਜੀਤ ਕੌਰ,ਅਜਮੇਰ ਸਿੰਘ ਭਾਗੀਕੇ ਆਦਿ ਤੋਂ ਇਲਾਵਾ ਹੋਰ ਵੀ ਪਿੰਡਾਂ ਦੇ ਸਰਪੰਚ ਹਾਜ਼ਰ ਸਨ ।


