ਵਿਧਾਇਕ ਡਾ:ਹਰਜੋਤ ਕਮਲ ਦੀ ਰਹਿਨੁਮਾਈ ‘ਚ ਪਿੰਡ ਸਿੰਘਾਂਵਾਲਾ ਵਿਖੇ ਵੰਡੇ ਗਏ ‘ਸਮਾਰਟ ਰਾਸ਼ਟ ਕਾਰਡ ’

ਮੋਗਾ,19 ਨਵੰਬਰ (ਜਸ਼ਨ): ਮੋਗਾ ਹਲਕੇ ਦੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਉਹਨਾਂ ਦੇ ਨਜ਼ਦੀਕੀ ਡਿਪੂਆਂ ਤੋਂ ਰਾਸ਼ਨ ਪ੍ਰਾਪਤ ਕਰਵਾਉਣ ਲਈ ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਵਿਚ ‘ਸਮਾਰਟ ਰਾਸ਼ਟ ਕਾਰਡ ’ ਵੰਡਣ ਦੀ ਮੁਹਿੰਮ ਵਿੱਢੀ ਗਈ ਹੈ । ਇਸੇ ਕੜੀ ਤਹਿਤ ਅੱਜ ਮੋਗਾ ਹਲਕੇ ਦੇ  ਪਿੰਡ ਸਿੰਘਾਂਵਾਲਾ ਵਿਖੇ ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਹਨਾਂ ਦੇ ਭਰਾ ਜਗਸੀਰ ਸਿੰਘ ਸੀਰਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਦੀ ਦੇਖ ਰੇਖ ਹੇਠ ਕਾਰਡਾਂ ਦੀ ਵੰਡ ਕੀਤੀ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ‘ਸਮਾਰਟ ਰਾਸ਼ਨ ਕਾਰਡ’ ਸਕੀਮ ਤਹਿਤ ਮੋਗਾ ਹਲਕੇ ਦੇ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਵਿਚ ਵੀ ਇਹਨਾਂ ਕਾਰਡਾਂ ਨੂੰ ਵੰਡਿਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਕਾਰਡ ਪ੍ਰਾਪਤ ਕਰਨ ਆਏ ਪਿੰਡ ਸਿੰਘਾਵਾਲਾ ਦੇ ਲੋੜਵੰਦ ਪਰਿਵਾਰਾਂ ਨੂੰ ਵਰਚੂਅਲੀ ਸੰਬੋਧਨ ਕਰਦਿਆਂ ਆਖਿਆ ਕਿ ਮਾਣਯੋਗ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਯੋਗ ਲਾਭਪਾਤਰੀ ਪਰਿਵਾਰਾਂ ਤੱਕ ਸਬਸਿਡੀ ਵਾਲਾ ਰਾਸ਼ਨ ਪਹੰੁਚਾਉਣ ਲਈ ਸਮਾਰਟ ਕਾਰਡ ਜਾਰੀ ਕੀਤੇ ਗਏ ਹਨ ਤਾਂ ਕਿ ਸਰਕਾਰ ਦੀ ਇਹ ਕਲਿਆਣਕਾਰੀ ਸਕੀਮ ਸੁਚੱਜੇ ਤਰੀਕੇ ਨਾਲ ਚਲਾਈ ਜਾ ਸਕੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਤਹਿਤ ਮਿਲਣ ਵਾਲੇ ਲਾਭ ਨੂੰ ਸਹੀ ਹੱਥਾਂ ਤੱਕ ਪਹੁੰਚਦਾ ਕਰਨ ਲਈ ਕਾਂਗਰਸ ਦੇ ਜੁਝਾਰੂ ਵਰਕਰ ਲੋਕਾਂ ਤੱਕ ਪਹੰੁਚ ਕਰ ਰਹੇ ਹਨ । ਉਹਨਾਂ ਕਿਹਾ ਕਿ ‘ਸਮਾਰਟ ਕਾਰਡ ਰਾਸ਼ਨ ’ ਸਕੀਮ ਦਾ ਮੰਤਵ ਹੀ ਇਹੀ ਹੈ ਕਿ ਯੋਗ ਲਾਭਪਾਤਰੀ ਕਿਸੇ ਵੀ ਡਿਪੂ ਤੋਂ ਆਪਣੀ ਸਹੂਲਤ ਮੁਤਾਬਕ ਮੁੱਫਤ ਜਾਂ ਸਬਸਿਡੀ ਵਾਲਾ ਰਾਸ਼ਨ ਪ੍ਰਾਪਤ ਕਰ ਸਕਣ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਨੇ ਵਿਧਾਇਕ ਡਾ: ਹਰਜੋਤ ਕਮਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹਨਾਂ ਵੱਲੋਂ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦੇ ਲੋਕਾਂ ਲਈ ਵੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾ ਕੇ ਆਮ ਲੋਕਾਂ ਦੀ ਜੀਵਨ ਸ਼ੈਲੀ ਵਿਚ ਵੱਡਾ ਬਦਲਾਅ ਲਿਆਉਣ ਦੇ ਭਰਪੂਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਗਿੱਲ,ਜਗਦੀਸ਼ ਬਰਾੜ, ਗੁਰਪ੍ਰੀਤ ਨੰਬਰਦਾਰ, ਹਰਪ੍ਰੀਤ ਕੌਰ ਪ੍ਰੀਤ, ਸੀਰਾ ਲੰਢੇਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।