ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਵਿਚ ਪਿੰਡਾਂ ਦੀ ਨਕਸ਼ ਨੁਹਾਰ ਬਦਲਣ ਦੇ ਨਾਲ ਨਾਲ ਆਮ ਲੋਕਾਂ ਨੂੰ ਦਿੱਤਾ ਜਾ ਰਿਹੈ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਹਾ-- ਸਰਪੰਚ ਗੁਰਤੇਜ ਸਿੰਘ ਖੁਖਰਾਣਾ

ਮੋਗਾ,20 ਨਵੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਵਿਚ ਮੋਗਾ ਸ਼ਹਿਰ ਦੇ ਨਾਲ ਨਾਲ ਮੋਗਾ ਹਲਕੇ ਦੇ ਪਿੰਡਾਂ ਦੀ ਨਕਸ਼ ਨੁਹਾਰ ਬਦਲਣ ਲਈ ਜਿੱਥੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਉੱਥੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਹਾ ਆਮ ਲੋਕਾਂ ਨੂੰ ਦੇਣ ਲਈ ਨਿਰੰਤਰ ਯਤਨ ਜਾਰੀ ਨੇ । ਅੱਜ ਵਿਧਾਇਕ ਡਾ: ਹਰਜੋਤ ਕਮਲ ਦੇ ਭਰਾ ਸੀਰਾ ਚਕਰ ਅਤੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਨੇ ਪਿੰਡ ਖੁਖਰਾਣਾ ਵਿਚ ਸਮਾਰਟ ਕਾਰਡ ਵੰਡਣ ਦੇ ਕਾਰਜ ਦੀ ਆਰੰਭਤਾ ਕਰਵਾਈ । ਇਸ ਮੌਕੇ ਗੁਰਤੇਜ ਸਿੰਘ ਖੁਖਰਾਣਾ ਸਰਪੰਚ ਪਿੰਡ ਖੁਖਰਾਣਾ,ਜੀਤ ਸਿੰਘ ,ਜਗਰੂਪ ਸਿੰਘ,ਬਲਵੀਰ ਸਿੰਘ,ਨਛੱਤਰ ਸਿੰਘ ਫੌਜੀ,ਮਨਜੀਤ ਸਿੰਘ,ਅਮਰੀਕ ਸਿੰਘ ,ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ। ਇਸ ਮੌਕੇ ਸਰਪੰਚ ਗੁਰਤੇਜ ਸਿੰਘ ਖੁਖਰਾਣਾ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਆਖਿਆ ਕਿ ਉਹ ਵਿਧਾਇਕ ਡਾ: ਹਰਜੋਤ ਕਮਲ ਦੇ ਧੰਨਵਾਦੀ ਹਨ ਜਿਹਨਾਂ ਦੇ ਨਿਰੰਤਰ ਯਤਨਾਂ ਸਦਕਾ ਹੁਣ ਤੱਕ ਪਿੰਡ ਖੁਖਰਾਣਾ ਨੂੰ ਤਕਰੀਬਨ 15 ਲੱਖ ਰੁਪਏ ਦੀ ਗਰਾਂਟ ਮਿਲ ਚੁੱਕੀ ਹੈ ਜਿਸ ਨਾਲ ਇੰਟਰਲਾਕ ਟਾਇਲਾਂ ਅਤੇ ਸੀਵਰੇਜ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਵਰਚੂਅਲੀ ਸੰਬੋਧਨ ਕਰਦਿਆਂ ਆਖਿਆ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਉਹਨਾਂ ਦਾ ਸੁਪਨਾ ਹੈ ਅਤੇ ਇਸੇ ਸੁਪਨੇ ਦੀ ਪੂਰਤੀ ਲਈ ਉਹ ਨਿੱਜੀ ਦਿਲਚਸਪੀ ਲੈ ਕੇ ਪੰਜਾਬ ਸਰਕਾਰ ਵੱਲੋਂ ਆਰੰਭੀ ਸਮਾਰਟ ਵਿਲੇਜ ਸਕੀਮ ਤਹਿਤ ਮੋਗਾ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਕਰਵਾ ਰਹੇ ਹਨ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ