ਵਿਧਾਇਕ ਡਾ: ਹਰਜੋਤ ਕਮਲ ਦੇ ਯਤਨਾ ਸਦਕਾ ਵਾਰਡ ਨੰਬਰ 42 ‘ਚ ਵਿਕਾਸ ਕਾਰਜ ਜੰਗੀ ਪੱਧਰ ’ਤੇ : ਧੀਰਜ ਕੁਮਾਰ ਧੀਰਾ

ਮੋਗਾ,21 ਨਵੰਬਰ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਮੁੱਚੇ ਮੋਗਾ ਸ਼ਹਿਰ ਦੇ ਵਾਰਡਾਂ ਦੀ ਕਾਇਲਾ ਕਲਪ ਹੋ ਰਹੀ ਹੈ, ਇਸੇ ਕੜੀ ਤਹਿਤ ਵਾਰਡ ਨੰਬਰ 42 ਦੇ ਇੰਚਾਰਜ ਧੀਰਜ ਕੁਮਾਰ ਧੀਰਾ ਸ਼ਰਮਾ ਦੀ ਅਗਵਾਈ ਵਿਚ ਕਰਿਸ਼ਨਾ ਸਟੇਟ ਅਤੇ ਸਹਿਜ ਕਲੌਨੀ ਵਾਲੀ ਸੜਕ, ਹਨੂੰਮਾਨ ਮੂਰਤੀ ਦੇ ਨਜ਼ਦੀਕ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਵਾਰਡ ਨੰਬਰ 42 ਦੇ ਪਤਵੰਤਿਆਂ ਨੂੰ ਵਰਚੂਅਲੀ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦਾ ਸੁਪਨਾ ਹੈ ਕਿ ਮੋਗਾ ਸ਼ਹਿਰ ਦੇ ਹਰ ਵਾਰਡ ਦੀ ਦਿੱਖ ਖੂਬਸੂਰਤ ਹੋਵੇ ਅਤੇ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਉਪੱਲਬਦ ਹੋਣ । ਉਹਨਾਂ ਕਿਹਾ ਕਿ ਹੁਣ ਮੋਗਾ ਸ਼ਹਿਰ ਦੇ ਹਰ ਵਾਰਡ ਦੀ ਪਾਣੀ ਦੀ ਸਮੱਸਿਆ ਹੱਲ ਹੋ ਚੁੱਕੀ ਹੈ ਅਤੇ ਹਰ ਗਲੀ ਮੁਹੱਲੇ ਵਿਚ ਸਟਰੀਟ ਲਾਈਟਾਂ ਲੱਗ ਚੁੱਕੀਆਂ ਹਨ । ਉਹਨਾਂ ਆਖਿਆ ਕਿ ਮੈਨੂੰ ਖੁਸ਼ੀ ਹੈ ਕਿ ਉਹਨਾਂ ਦੇ ਜੁਝਾਰੂ ਵਰਕਰ ਆਪਣੇ ਆਪਣੇ ਵਾਰਡਾਂ ਵਿਚ ਨਿੱਠ ਕੇ ਕੰਮ ਕਰ ਰਹੇ ਹਨ। ਇਸ ਮੌਕੇ ਧੀਰਜ ਸ਼ਰਮਾ ਨੇ ਵਾਰਡ ਵਾਸੀਆਂ ਵੱਲੋਂ ਵਿਧਾਇਕ ਡਾ: ਹਰਜੋਤ ਕਮਲ ਦਾ ਧੰਨਵਾਦ ਕੀਤਾ ਜਿਹਨਾਂ ਦੇ ਉੱਦਮਾਂ ਸਦਕਾ ਉਹਨਾਂ ਦੇ ਵਾਰਡ ਦੀ ਨਕਸ਼ ਨੁਹਾਰ ਬਦਲ ਰਹੀ ਹੈ। ਇਸ ਮੌਕੇ ਧੀਰਜ ਸ਼ਰਮਾ ਨਾਲ ਸਾਬਕਾ ਕੌਂਸਲਰ ਗੁਰਮਿੰਦਰਜੀਤ ਬਬਲੂ ਅਤੇ ਵਾਰਡ ਵਾਸੀ ਹਾਜ਼ਰ ਸਨ।


