ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ -ਵਿਧਾਇਕ ਡਾ. ਹਰਜੋਤ ਕਮਲ,

ਸਥਾਨ 25 ਨਵੰਬਰ:(ਜਸ਼ਨ):ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ, ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਵਿਧਾਇਕ ਡਾ. ਹਰਜੋਤ ਕਮਲ  ਨੇ ਉਪਰੋਕਤ ਜਾਣਕਾਰੀ ਦਿੰਦਿਆ ਦੱਸਿਆ ਕਿ ਦੇਸ਼ ਦੇ ਪਹਿਲੇ ਸੂਬੇ ਵਜੋਂ ਨਵੰਬਰ, 2017 ਵਿੱਚ ਸ਼ੁਰੂ ਕੀਤੀਆਂ ਗਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਪੱਕੇ ਅਧਿਆਪਕ ਦੇਣ ਲਈ 8393 ਅਸਾਮੀਆਂ ਨੋਟੀਫਾਈ ਕਰਨ ਉਪਰੰਤ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਅਧੀਨ ਜਨਤਕ  ਨਿਯੁਕਤੀਆਂ  ਤਹਿਤ 1 ਦਸੰਬਰ ਤੋਂ 20 ਦਸੰਬਰ ਤੱਕ ਯੋਗ ਉਮੀਦਵਾਰਾਂ ਪਾਸੋਂ ਆਨਲਾਈਨ ਅਰਜ਼ੀਆਂ ਦੀ ਮੰਗ ਕਰ ਲਈ ਗਈ ਹੈ। ਇਸ ਭਰਤੀ ਦਾ ਇੱਕ ਹੋਰ ਵੱਡਾ ਪੱਖ ਇਹ ਹੈ ਕਿ ਸਿੱਖਿਆ ਵਿਭਾਗ ‘ਚ ਲੰਬੇ ਅਰਸੇ ਤੋਂ ਕਾਰਜਸ਼ੀਲ ਸਿੱਖਿਆ ਪ੍ਰੋਵਾਈਡਰਾਂ, ਅੇਜੂਕੇਸ਼ਨ ਪ੍ਰੋਵਾਈਡਰਾਂ, ਅੇੈਜੂਕੇਸ਼ਨ ਵਲੰਟੀਅਰਾਂ, ਈ.ਜੀ.ਐੱਸ. ਵਲੰਟੀਅਰਾਂ, ਏ.ਆਈ.ਈ. ਵਲੰਟੀਅਰਾਂ ਤੇ ਐੱਸ.ਟੀ.ਆਰ. ਵਲੰਟੀਅਰਾਂ ਨੂੰ ਰੈਗੂਲਰ ਅਧਿਆਪਕ ਬਣਨ ਦਾ ਵੀ ਸੁਨਹਿਰਾ ਮੌਕਾ ਮਿਲ ਗਿਆ ਹੈ।  ਡਾ. ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਸਾਲ ਪਹਿਲਾ ਆਰੰਭ ਕੀਤੀ ਗਈ ਸੀ, ਜਿਸ ਦੇ ਬਹੁਤ ਹੀ ਸਾਰਥਕ ਨਤੀਜੇ ਸਾਹਮਣੇ ਆਏ ਹਨ। ਜਿਸ ਤਹਿਤ ਪ੍ਰੀ-ਪ੍ਰਾਇਮਰੀ ਸਿੱਖਿਆ ਦੇ ਮਿਆਰ ‘ਚ ਵਾਧਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਜਿੱਥੇ ਛੋਟੇ ਬੱਚਿਆਂ ਲਈ ਅਧਿਆਪਕਾਂ ਦੀ ਮੰਗ ਕੀਤੀ ਜਾ ਰਹੀ ਸੀ ਉਸ ਨੂੰ ਪੂਰਿਆ ਜਾਵੇਗਾ ਅਤੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਪਹਿਲੀ ਵਾਰ ਪ੍ਰੀ-ਪ੍ਰਾਇਮਰੀ ਦੇ ਪੱਕੇ ਅਧਿਆਪਕ ਭਰਤੀ ਹੋਣਗੇ। ਅਜਿਹਾ ਕਰਨ ਵਾਲਾ ਵੀ ਪੰਜਾਬ ਦਾ ਪਹਿਲਾ ਸੂਬਾ ਬਣ ਜਾਵੇਗਾ।ਉਹਨਾਂ ਕਿਹਾ  ਕਿ ਭਰਤੀ ਬੋਰਡ ਡਾਇਰੈਕਟੋਰੇਟ ਵੱਲੋਂ ਜਾਰੀ ਪੱਤਰ ਅਨੁਸਾਰ ਵਿੱਦਿਅਕ ਯੋਗਤਾ ਵਿੱਚ ਬਾਰ੍ਹਵੀਂ ਜਾਂ ਇਸਦੇ ਬਰਾਬਰ ਦੀ ਪ੍ਰੀਖਿਆ ਵਿੱਚ ਘੱਟ ਤੋਂ ਘੱਟ 45 ਫੀਸਦੀ ਅੰਕ ਅਤੇ ਡਿਪਲੋਮਾ ਸਰਟੀਫਿਕੇਟ ਇਨ ਨਰਸਰੀ ਟੀਚਰ ਐੇਜੂਕੇੁਸ਼ਨ ਪ੍ਰੋਗਰਾਮ ਜਾਂ ਇਸਦੇ ਬਰਾਬਰ ਦਾ ਕੋਈ ਹੋਰ ਕੋਰਸ ਕੀਤਾ ਹੋਵੇ ਦੇ ਨਾਲ ਦਸਵੀਂ ਵਿੱਚ ਪੰਜਾਬੀ ਲਾਜ਼ਮੀ ਜਾਂ ਚੋਣਵੇਂ ਵਿਸ਼ੇ ਵੱਜੋਂ ਪ੍ਰੀਖਿਆ ਪਾਸ ਕੀਤੀ ਹੋਵੇ ਨਿਰਧਾਰਿਤ ਕੀਤੀ ਗਈ ਹੈ। ਇਹਨਾਂ ਅਸਾਮੀਆਂ ਲਈ ਉਮਰ ਸੀਮਾਂ 18 ਤੋਂ 37 ਸਾਲ ਰੱਖੀ ਗਈ ਹੈ ਪਰ ਸਿੱਖਿਆ ਵਿਭਾਗ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰਾਂ, ਅੇੈਜੂਕੇਸ਼ਨ ਪ੍ਰੋਵਾਈਡਰਾਂ, ਅੇੈਜੂਕੇਸ਼ਨ ਵਲੰਟੀਅਰਾਂ, ਈ.ਜੀ.ਐੱਸ. ਵਲੰਟੀਅਰਾਂ, ਏ.ਆਈ.ਈ. ਵਲੰਟੀਅਰਾਂ, ਐੱਸ.ਟੀ.ਆਰ. ਵਲੰਟੀਅਰਾਂ ਨੂੰ ਉਮਰ ਦੀ ਉਪਰਲੀ ਸੀਮਾ ਵਿੱਚ ਕੀਤੀ ਗਈ ਸੇਵਾ ਦੇ ਬਰਾਬਰ ਛੋਟ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ  ਤਲਾਕਸ਼ੁਦਾ ਔਰਤਾਂ, ਵਿਧਵਾਵਾਂ, ਅਨੁਸੂਚਿਤ ਜਾਤੀ ਅਤੇ ਪਛੜੀ ਸ੍ਰੇਣੀ ਦੇ ਉਮੀਦਵਾਰਾਂ ਨੂੰ ਉਪਰਲੀ ਉਮਰ ਸੀਮਾ ਵਿੱਚ 5 ਸਾਲ ਦੀ ਛੋਟ ਦਿੱਤੀ ਗਈ ਹੈ।
 
ਵਿਧਾਇਕ ਡਾ. ਹਰਜੋਤ ਕਮਲ ਨੇ ਦੱਸਿਆ  ਕਿ ਕੈਟਾਗਰੀ ਵਾਈਜ਼ ਪੋਸਟਾਂ ਤਹਿਤ 8393 ਪੋਸਟਾਂ ਵਿੱਚੋਂ ਜਨਰਲ 3273, ਅਨੁਸੂਚਿਤ ਜਾਤੀ (ਐੱਮ ਤੇ ਬੀ) 840, ਅਨੁਸੂਚਿਤ ਜਾਤੀ (ਆਰ ਤੇ ਓ) 839, ਅਨੁਸੂਚਿਤ ਜਾਤੀ (ਸਾਬਕਾ ਫੌਜੀ)(ਐੱਮ, ਤੇ ਬੀ) 168, ਅਨੁਸੂਚਿਤ ਜਾਤੀ (ਸਾਬਕਾ ਫੌਜੀ)(ਆਰ. ਤੇ ਓ) 168, ਅਨੁਸੂਚਿਤ ਜਾਤੀ (ਖਿਡਾਰੀ)(ਐੱਮ ਤੇ ਬੀ) 42, ਅਨੁਸੂਚਿਤ ਜਾਤੀ (ਖਿਡਾਰੀ)(ਆਰ ਤੇ ਓ) 42, ਪੱਛੜੀਆਂ ਸ੍ਰੇਣੀਆਂ 839, ਪੱਛੜੀਆਂ ਸ੍ਰੇਣੀਆਂ (ਸਾਬਕਾ ਫੌਜੀ) 168, ਖਿਡਾਰੀ (ਜਨਰਲ) 167, ਅਜਾਦੀ ਘੁਲਾਟੀਏ 84, ਸਾਬਕਾ ਫੌਜੀ (ਜਨਰਲ) 588, ਅੰਗਹੀਣ ਵਰਗ ਤਹਿਤ ਵੀਜ਼ੁਅਲੀ ਇੰਪੇਅਰਡ, ਹੀਅਰਿੰਗ ਇੰਪੇਅਰ, ਓਰਥੋਪੈਡੀਕਲੀ ਡਿਸਏਬਲਡ ਅਤੇ ਇੰਟੈਲੈਕਚੁਅਲੀ ਡਿਸਏਬਿਲੀਟੀ ਜਾਂ ਮਲਟੀਪਲ ਡਿਸਏਬਿਲਿਟੀ ਵਰਗਾਂ ਲਈ 84-84, ਜਨਰਲ ਸ੍ਰੇਣੀ ਦੇ ਇਕਨਾਮੀਕਲੀ ਵੀਕਰ ਸ਼ੈਕਸ਼ਨ ਲਈ 839 ਅਸਾਮੀਆਂ ਰਾਖਵੀਆਂ ਕੀਤੀਆਂ ਗਈਆਂ ਹਨ।ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ ਨਾਲ ਉਹਨਾਂ ਦੇ ਭਰਾ ਸੀਰਾ ਚਕਰ,ਦਵਿੰਦਰ ਸਿੰਘ ਰਣੀਆ,ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ,   ਸਰਵਜੀਤ ਸਿੰਘ ਹਨੀ ਸੋਢੀ ਪ੍ਰਧਾਨ ਸਬਜ਼ੀ ਮੰਡੀ ਆੜਤੀਆਂ ਐਸੋਸੀਏਸ਼ਨ, ਕੌਂਸਲਰ ਪ੍ਰਵੀਨ ਪੀਨਾ,ਕੌਂਸਲਰ ਗੁਰਮਿੰਦਰਜੀਤ ਸਿੰਘ ਬਬਲੂ, ਵਿਜੇ ਖੁਰਾਣਾ, ਕੌਂਸਲਰ ਵਿਜੈ ਭੂਸ਼ਣ ਟੀਟੂ,ਕੌਂਸਲਰ ਨਰਿੰਦਰ ਬਾਲੀ,ਜਗਰਾਜ ਸਿੰਘ ਜੱਗਾ ਰੌਲੀ, ਧੀਰਜ ਸ਼ਰਮਾ ਧੀਰਾ,ਗੌਰਵ ਗਰਗ ਪ੍ਰਧਾਨ ਅੱਗਰਵਾਲ ਸਭਾ ਸ਼ਹਿਰੀ ,ਕੁਲਦੀਪ ਬੱਸੀਆਂ, ਪ੍ਰਵੀਨ ਮੱਕੜ,ਸੁਨੀਲ ਜੋਇਲ ਭੋਲਾ,ਜਸਵਿੰਦਰ ਸਿੰਘ ਕਾਕਾ ਲੰਢੇ ਕੇ, ਬਲਵੰਤ ਰਾਏ ਪੰਮਾ,ਭਾਨੂੰ ਪ੍ਰਤਾਪ,ਦੀਪਕ ਭੱਲਾ  ਆਦਿ ਹਾਜ਼ਰ ਸਨ