ਕਾਂਗਰਸ ਨੂੰ ਹੀ ਪਾਣੀ ਪੀ ਪੀ ਕੇ ਕੋਸਣ ਵਾਲੇ,ਕਾਂਗਰਸ ‘ਚ ਸ਼ਾਮਲ ਹੋ ਕੇ ਲੋਕਾਂ ਦਾ ਭਲਾ ਕਿਵੇਂ ਕਰਨਗੇ: ਪ੍ਰਧਾਨ ਨਵੀਨ ਸਿੰਗਲਾ
ਮੋਗਾ, 26 ਨਵੰਬਰ (ਜਸ਼ਨ): ਸ਼ਰੋਮਣੀ ਅਕਾਲੀ ਦਲ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਡਲ ਦੇ ਸ਼ਹਿਰੀ ਪ੍ਰਧਾਨ ਨਵੀਨ ਸਿੰਗਲਾ ਨੇ ਆਪਣੇ ਬਿਆਨ ਵਿਚ ਕਿਹਾ ਏ ਕਿ ਹਾਲ ਹੀ ‘ਚ ਅਕਾਲੀ ਦਲ ‘ਚ ਸ਼ਾਮਲ ਹੋਣ ਤੋਂ ਪਹਿਲਾਂ ਉਹਨਾਂ ਦਾ ਕਿਸੇ ਵੀ ਰਾਜਨੀਤਕ ਪਾਰਟੀ ਨਾਲ ਕਿਸੇ ਵੀ ਤਰਾਂ ਨਾਲ ਕੋਈ ਸੰਬਧ ਨਹੀਂ ਰਿਹਾ । ਉਹਨਾਂ ਕਿਹਾ ਕਿ ਜਿੱਥੋਂ ਤੱਕ ਸ਼ਹਿਰ ‘ਚ ਵਿਕਾਸ ਦਾ ਮਾਮਲਾ ਹੈ ਤਾਂ ਸਾਬਕਾ ਨਗਰ ਕੌਂਸਲ ਪ੍ਰਧਾਨ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਕਾਰਜਕਾਲ ‘ਚ ਜਿਸ ਤਰਾਂ ਦੇ ਕੰਮ ਸ਼ਹਿਰ ‘ਚ ਹੋਏ ਸੀ ਉਸ ਨਾਲ ਉਹ ਖੁਦ ਵੀ ਅਤੇ ਸ਼ਹਿਰਵਾਸੀ ਵੀ ਪ੍ਰਭਾਵਿਤ ਨੇ। ਸਿੰਗਲਾ ਨੇ ਆਖਿਆ ਕਿ ਇਹੀ ਵਜਹ ਹੈ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਜਦੋਂ ਉਹਨਾਂ ਨੂੰ ਪਾਰਟੀ ਨਾਲ ਜੁੜਨ ਅਤੇ ਪਾਰਟੀ ਲਈ ਕੰਮ ਕਰਨ ਦਾ ਮੌਕਾ ਦਿੱਤਾ ਤਾਂ ਉਹਨਾਂ ਨੇ ਇਸ ਨੂੰ ਸਹਿਜਤਾ ਨਾਲ ਸਵੀਕਾਰ ਕਰ ਲਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਾਂਗਰਸ ਦੇ ਵਿਧਾਇਕ ਵੱਲੋਂ ਨਵੀਨ ਸਿੰਗਲਾ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ’ਤੇ ਸਵਾਲ ਖੜ੍ਹੇ ਕੀਤੇ ਗੲ ਸਨ ਅਤੇ ਅੱਜ ਉਹਨਾਂ ਸਵਾਲਾਂ ਦੇ ਜਵਾਬ ਵਜੋਂ ਨਵੀਨ ਸਿੰਗਲਾ ਨੇ ਕਿਹਾ ਕਿ ਜਿਹਨਾਂ ਆਗੂਆਂ ਨੇ ਪਹਿਲਾਂ ਕਾਂਗਰਸ ਪਾਰਟੀ ’ਤੇ ਪਿਛਲੇ ਤਿੰਨ ਸਾਲਾਂ ਤੋਂ ਮੋਗਾ ਜ਼ਿਲ੍ਹੇ ਦੇ ਵਿਕਾਸ ਦੀ ਜਗਹ ਵਿਨਾਸ਼ ਦੇ ਦੋਸ਼ ਲਗਾਏ ਸਨ ਉਹੀ ਆਗੂ ਹੁਣ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਕੇ ਕਿਸ ਤਰਾਂ ਦਾ ਵਿਕਾਸ ਕਰਨਾ ਚਾਹੁੰਦੇ ਹਨ ਜਨਤਾ ਜਾਨਣਾ ਚਾਹੰੁਦੀ ਹੈ । ਕਾਰੋਬਾਰੀ ਨਵੀਨ ਸਿੰਗਲਾ ਨੇ ਕਿਹਾ ਕਿ ਉਹਨਾਂ ਦੇ ਕਿਸੇ ਵੀ ਪਾਰਟੀ ਜਾਂ ਸਿਆਸੀ ਆਗੂ ਨਾਲ ਮਤਭੇਦ ਨਹੀਂ ਹਨ ਅਤੇ ਉਹ ਆਪਣੀ ਇੱਛਾ ਨਾਲ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ । ਉਨਾਂ ਆਖਿਆ ਕਿ ਬੇਸ਼ੱਕ ਉਹ ਆਪਣੇ ਆਪ ਨੂੰ ਸਮਾਜ ਸੇਵਾ ਤੱਕ ਸੀਮਤ ਰੱਖਣ ਵਿਚ ਹੀ ਖੁਸ਼ੀ ਮਹਿਸੂਸ ਕਰ ਰਹੇ ਸਨ ਪਰ ਹੁਣ ਉਹਨਾਂ ਦੀ ਇੱਛਾ ਹੈ ਕਿ ਰਾਜਨੀਤੀ ਵਿਚ ਆ ਕੇ ਵੀ ਲੋਕਾਂ ਦੀ ਸੇਵਾ ਕੀਤੀ ਜਾ ਸਕਦੀ ਹੈ । ਨਵੀਨ ਸਿੰਗਲਾ ਨੇ ਕਿਹਾ ਕਿ ਉਹ ਆਮ ਲੋਕਾਂ ਦੇ ਨਾਲ ਨਾਲ ਵਪਾਰੀਆਂ ਦੇ ਹਿਤਾਂ ਲਈ ਸੰਘਰਸ਼ ਕਰਨ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਵਾਉਣ ਲਈ ਦਿ੍ਰੜ ਸੰਕਲਪ ਰਹਿਣਗੇ।