ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਵਿਗਿਆਨ ਭਵਨ

ਮੋਗਾ, 1 ਦਸੰਬਰ (ਜਸ਼ਨ) : ਬੇਸ਼ੱਕ ਦਿੱਲੀ ਦੇ ਵੱਖ ਵੱਖ ਖੇਤਰਾਂ ਵਿਚ ਕਿਸਾਨ ਅਤੇ ਸੁਰੱਖਿਆ ਫੋਰਸਾਂ ਦੇ ਆਹਮੋ ਸਾਹਮਣੇ ਖੜ੍ਹੇ ਹੋਣ ਕਰਕੇ ਸਥਿਤੀ ਤਣਾਅ ਪੂਰਨ ਬਣੀ ਹੋਈ ਹੈ ਪਰ ਕੇਂਦਰ ਸਰਕਾਰ ਵੱਲੋਂ ਦਿੱਲੀ ਦੀ ਨਾਕਾਬੰਦੀ ਨੂੰ ਦੇਖਦੇ ਹੋਏ ਕਿਸਾਨਾਂ ਨਾਲ 3 ਦਸੰਬਰ ਤੋਂ ਪਹਿਲਾਂ ਹੀ ਗੱਲਬਾਤ ਦੇ ਫੈਸਲੇ ਉਪਰੰਤ ਕਿਸਾਨ ਜਥੇਬੰਦੀਆਂ ਨੂੰ ਦਿੱਤੇ ਸੱਦੇ ਉਪਰੰਤ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਗੱਲਬਾਤ ਕਰਨ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਇਸ ਸਮੇਂ ਵਿਗਿਆਨ ਭਵਨ ਵਿਖੇ ਪਹੁੰਚ ਚੁੱਕੇ ਹਨ। ਮੋਗਾ ਦੇ ਪਿੰਡ ਜਲਾਲਾਬਾਦ ਪੂਰਬੀ ਤੋਂ ਕਿਸਾਨ ਜਥਿਆਂ ਦੇ ਰੂਪ ਵਿਚ ਦਿੱਲੀ ਗਏ ਨੌਜਵਾਨ ਕਿਸਾਨ ਪਿੰਦਰ ਸਿੱਧੂ, ਮਨਦੀਪ ਸਿੰਘ ਵਿੱਕੀ ਖੇਲ੍ਹਾ,ਗੁਰਪ੍ਰੀਤ ਸਰਾਂ, ਹਰਜੀਤ ਸਰਾਂ, ਪਵਨਪ੍ਰੀਤ ,ਕੇਵਲ ਸਿੰਘ, ਜੱਸਾ ਸਿੰਘ, ਲਵਲੀ ਸਿੱਧੂ ਅਤੇ ਅਮਨਦੀਪ ਸਿੱਧੂ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ ‘ਤੇ ਹੋਈ ਅਹਿਮ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਗੱਲਬਾਤ ਲਈ ਜਾਣ ਦੇ ਸੱਦੇ ਨੂੰ ਪ੍ਰਵਾਨ ਕਰ ਲਿਆ ਹੈ।
ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਜਾਣਬੁਝ ਕੇ ਕਿਸਾਨ ਏਕਤਾ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ ਕਰ ਰਹੀ ਹੈ ਇਸ ਕਰਕੇ ਕੇਂਦਰ ਨੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਹੀ ਸੱਦਾ ਪੱਤਰ ਦਿੱਤਾ ਸੀ ਪਰ ਕਿਸਾਨ ਆਗੂਆਂ ਦੇ ਆਪਸੀ ਏਕਤਾ ਬਣਾਈ ਰੱਖਣ ਦੇ ਯਤਨਾਂ ਸਦਕਾ ਕੇਂਦਰ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਵੀ ਗੱਲਬਾਤ ਵਿਚ ਸ਼ਾਮਲ ਕਰ ਲਿਆ ਹੈ। ਪਿੰਦਰ ਸਿੱਧੂ ਨੇ ਦੱਸਿਆ ਕਿ ਠੰਡ ਦੇ ਬਾਵਜੂਦ ਲੱਖਾਂ ਦੀ ਗਿਣਤੀ ਵਿਚ ਦਿੱਲੀ ਪਹੰੁਚੇ ਕਿਸਾਨ ਪੂਰੀ ਤਰਾਂ ਚੜ੍ਹਦੀ ਕਲਾ ਵਿਚ ਹਨ ਅਤੇ ਉਹ ਇਸ ਗੱਲ ਲਈ ਦਿ੍ਰੜ ਸੰਕਲਪ ਹਨ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਏ ਬਗੈਰ ਪੰਜਾਬ ਨਹੀਂ ਪਰਤਣਗੇ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


