ਗੋਲਡਨ ਐਜੂਕੇਸ਼ਨ ਮੋਗਾ ਦੇ ਵਿਦਿਆਰਥੀ ਆਈਲੈਟਸ ‘ਚ ਮਾਰ ਰਹੇ ਨੇ ਮੱਲਾਂ,ਸੰਸਥਾ ‘ਚ ਵਿਦਿਆਰਥੀਆਂ ਨੂੰ ਵਧੀਆ ਕੋਚਿੰਗ ਦੇਣ ਲਈ ਮਿਹਨਤੀ ਅਤੇ ਤਜ਼ਰਬੇਕਾਰ ਸਟਾਫ਼ ਮੌਜੂਦ
ਮੋਗਾ,10 ਦਸੰਬਰ (ਜਸ਼ਨ): ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਵੀਰਪਾਲ ਕੌਰ ਨੇ ਆਈਲਟਸ ਵਿੱਚ 6.0 ਬੈਂਡ, ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆਂ ਕਲਾਸਾਂ ਲਗਵਾਈਆਂ ਜਾਂਦੀਆਂ ਹਨ । ਉਹਨਾਂ ਨੇ ਦੱਸਿਆ ਕਿ ਸੰਸਥਾ ਵਿਚ ਤਜ਼ੁਰਬੇਕਾਰ ਸਟਾਫ ਵਿਦਿਆਰਥੀਆਂ ਨੂੰ ਕੜੀ ਮਿਹਨਤ ਕਰਵਾ ਕੇ ਆਈਲੈਟਸ ਦੀ ਤਿਆਰੀ ਵਿਸਤਾਰ ਪੂਰਵਕ ਕਰਵਾਉਦੇਂ ਹਨ ਤਾਂ ਜੋ ਵਿਦਿਆਰਥੀ ਆਈਲੈਟਸ ਵਿਚ ਵਧੀਆ ਬੈਂਡ ਹਾਸਲ ਕਰਕੇ ਆਪਣਾ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਸਕਣ । ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਸਟਾਫ ਨੇ ਵਿਦਿਆਰਥਣ ਨੂੰ ਬੈਂਡ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਅਤੇ ਉਸਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ।