ਮਹਾਰਾਣੀ ਪ੍ਰਨੀਤ ਕੌਰ ਦੇ ਮਾਤਾ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਅਕਾਲ ਚਲਾਣੇ ’ਤੇ ਵਾਈਸ ਚੇਅਰਮੈਨ ਸੇਵਕ ਸਿੰਘ ਸੈਦੋਕੇ ਨੇ ਕੀਤਾ ਦੁੱਖ ਦਾ ਇਜ਼ਹਾਰ

Tags: 

ਮੋਗਾ,12 ਦਸੰਬਰ (ਜਸ਼ਨ): ਸੰਸਦ ਮੈਂਬਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਪਤਨੀ ਮਹਾਰਾਣੀ ਪ੍ਰਨੀਤ ਕੌਰ ਦੇ ਮਾਤਾ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਬੀਤੀ ਰਾਤ ਸਦੀਵੀ ਵਿਛੋੜਾ  ਦੇ ਗਏ। ਉਹਨਾਂ ਦੇ ਇਸ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ’ਤੇ ਦੁੱਖ ਪ੍ਰਗਟ ਕਰਦਿਆਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਵਾਈਸ ਚੇਅਰਮੈਨ ਸੇਵਕ ਸਿੰਘ ਸੈਦੋਕੇ ਨੇ ਆਖਿਆ ਕਿ ਸਮੁੱਚੇ ਪਰਿਵਾਰ ਲਈ ਇਹ ਬੇਹੱਦ ਔਖੀ ਘੜੀ ਹੈ । ਉਹਨਾਂ ਕਿਹਾ ਕਿ ਰੱਬ ਤੋਂ ਬਾਅਦ ਮਾਂ ਦਾ ਰੁਤਬਾ ਸਭ ਤੋਂ ਮਹਾਨ ਹੰੁਦਾ ਹੈ ਅਤੇ ਕਿਸੇ ਵਿਅਕਤੀ ਲਈ ਮਾਂ ਤੋਂ ਵੱਡਾ ਸਹਾਰਾ ਕੋਈ ਨਹੀਂ ਹੁੰਦਾ। ਉਹਨਾਂ ਆਖਿਆ ਕਿ ਦੁੱਖ ਦੀ ਇਸ ਘੜੀ ਵਿਚ ਉਹ ਅਕਾਲ ਪੁਰਖ ਨੂੰ ਅਰਦਾਸ ਕਰਦੇ ਨੇ ਕਿ ਸੱਚੇ ਪਾਤਿਸ਼ਾਹ ਮਾਤਾ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।