ਸਰਦ ਰੁੱਤ ਸ਼ੈਸ਼ਨ ਨਾ ਬੁਲਾ ਕੇ ਕਿਸਾਨਾ ਦੇ ਸਵਾਲਾਂ ਤੋਂ ਭੱਜੀ ਸਰਕਾਰ: ਭਗਵੰਤ ਮਾਨ-ਲੋਕ ਨੁਮਾਇੰਦਿਆਂ ਦੀ ਗੱਲ ਹੀ ਨਹੀਂ ਸੁਣਨੀ ਤਾਂ ਅਰਬਾਂ ਰੁਪਿਆ ਲਾ ਕੇ ਪਾਰਲੀਮੈਂਟ ਦੀ ਨਵੀਂ ਇਮਾਰਤ ਬਣਾਉਣ ਦਾ ਕੀ ਫ਼ਾਇਦਾ?

ਚੰਡੀਗੜ੍ਹ, 15 ਦਸੰਬਰ (ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) :ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਦ ਰੁੱਤ ਸੰਸਦ ਸ਼ੈਸਨ ਨਾ ਬੁਲਾਉਣ ਦੇ ਫੈਸਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਅਸਲ ਵਿਚ ਮੋਦੀ ਸਰਕਾਰ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਦੇ ਚਲਦਿਆਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਦਬਾਅ ਤੋਂ ਡਰਦੇ ਹੋਏ ਸਰਕਾਰ ਚਰਚਾ ਨਹੀਂ ਕਰਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਉਤੇ ਸੰਸਦ ਵਿਚ ਜਵਾਬ ਦੇਣ ਦੀ ਬਜਾਏ ਮੋਦੀ ਸਰਕਾਰ ਕੋਵਿੰਡ ਦੀ ਆੜ ਵਿਚ ਸਰਦ ਰੁੱਤ ਦਾ ਸੈਸ਼ਨ ਹੀ ਨਾ ਬੁਲਾਉਣਾ ਹੀ ਠੀਕ ਸਮਝਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਨੇ ਸੰਸਦ ਵਿਚ ਜ਼ਬਰਦਸਤੀ ਕਾਨੂੰਨ ਪਾਸ ਕਰਨੇ ਸਨ ਤਾਂ ਕੋਰੋਨਾ ਸਮੇਂ ਵੀ ਸੈਸ਼ਨ ਬੁਲਾਇਆ ਜਾ ਸਕਦਾ ਹੈ, ਪ੍ਰੰਤੂ ਜਦੋਂ ਹੁਣ ਕਿਸਾਨਾਂ ਵੱਲੋਂ ਆਪਣੀ ਹੋਂਦ ਬਚਾਉਣ ਲਈ ਲੜੇ ਜਾ ਰਹੇ ਅੰਦੋਲਨ ਦੇ ਚਲਦਿਆਂ ਸੰਸਦ ਵਿਚ ਘਿਰਨ ਦਾ ਡਰ ਹੈ ਤਾਂ ਸਵਾਲਾਂ ਦਾ ਜਵਾਬ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਦੋਂ ਦੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਇਸ ਦਾ ਇਹ ਰਿਕਾਰਡ ਰਿਹਾ ਹੈ ਕਿ ਹਮੇਸ਼ਾਂ ਸਵਾਲਾਂ ਦਾ ਜਵਾਬ ਦੇਣ ਤੋਂ ਭੱਜਦੀ ਰਹੀ ਹੈ। ਸਰਕਾਰ ਨੇ ਹਮੇਸ਼ਾਂ ਹੀ ਅਜਿਹੇ ਹੱਥਕੰਢੇ ਵਰਤੇ ਹਨ ਜੋ ਦੇਸ਼ ਲਈ ਘਾਤਕ ਸਿੱਧ ਹੋਏ ਹਨ। ਪਿਛਲੇ ਦਿਨੀਂ ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦੇ ਰੱਖੇ ਨੀਂਹ ਪੱਥਰ ਉਤੇ ਬੋਲਦਿਆਂ ਮਾਨ ਨੇ ਕਿਹਾ ਕਿ ਜੇਕਰ ਲੋਕਤੰਤਰ ਵਿਰੋਧੀ ਮੋਦੀ ਸਰਕਾਰ ਨੇ ਸੰਸਦ ਬੰਦ ਹੀ ਰੱਖਣੀ ਹੈ ਤਾਂ ਫਿਰ ਹਜ਼ਾਰ ਕਰੋੜ ਰੁਪਏ ਖਰਚ ਕਰਕੇ ਨਵੇਂ ਭਵਨ ਬਣਾਉਣ ਦਾ ਕੀ ਲਾਭ ਹੈ?ਮਾਨ ਨੇ ਕਿਹਾ ਕਿ ਮੋਦੀ ਸਰਕਾਰ ਜਿੱਥੇ ਪਹਿਲਾਂ ਸੰਵਿਧਾਨਕ ਰਾਹੀਂ ਮਿਲੇ ਸ਼ਾਂਤੀਪੂਰਕ ਪ੍ਰਦਰਸ਼ਨ ਕਰਨ ਦਾ ਅਧਿਕਾਰ ਖੋਹ ਰਹੀ ਹੈ, ਹੁਣ ਉਥੇ ਸਵਾਲਾਂ ਦਾ ਜਵਾਬ ਦੇਣ ਤੋਂ ਵੀ ਭੱਜ ਰਹੀ ਹੈ। ਮੋਦੀ ਸਰਕਾਰ ਅਸਲ ਵਿਚ ਲੋਕਤੰਤਰਿਕ ਦੇਸ਼ ਨੂੰ ਇਕ ਤਾਨਾਸ਼ਾਹ ਦੀ ਤਰ੍ਹਾਂ ਚਲਾ ਰਹੀ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ