ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਨੂੰ ਸਦਮਾ,ਪਿਤਾ ਦਾ ਦੇਹਾਂਤ
ਧਰਮਕੋਟ,24 ਦਸੰਬਰ (ਜਸ਼ਨ): ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਸ. ਤੀਰਥ ਸਿੰਘ ਅਕਾਲ ਚਲਾਣਾ ਕਰ ਗਏ । ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਅਤਿ ਨਜ਼ਦੀਕੀ ਪਰਿਵਾਰ ਅਤੇ ਨਗਰ ਕੌਂਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਦੇ ਪਿਤਾ ਦੇ ਦੇਹਾਂਤ ’ਤੇ ਰਾਜਸੀ ,ਸਮਾਜਿਕ ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਹਨਾਂ ਦਾ ਅਤਿੰਮ ਸੰਸਕਾਰ ਅੱਜ ਦੁਪਹਿਰ ਸਮੇਂ ਧਰਮਕੋਟ ਵਿਖੇ ਕਰ ਦਿੱਤਾ ਗਿਆ ਹੈ ।


