ਪੰਜਾਬ ਨੂੰ ਬਚਾਉਣ ਲਈ ਸਮੂਹ ਪੰਜਾਬੀ, ਪਾਰਟੀ ਪੱਧਰ ’ਤੋਂ ਉੱਪਰ ਉੱਠ ਕੇ ਕਿਸਾਨੀ ਸੰਘਰਸ਼ ਵਿਚ ਸ਼ਮੂਲੀਅਤ ਕਰਨ : ਚੇਅਰਮੈਨ ਖਣਮੁੱਖ ਭਾਰਤੀ ਪੱਤੋ

ਮੋਗਾ,29 ਦਸੰਬਰ (ਜਸ਼ਨ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਵਿਚ ਨਿੱਤ ਨਵੇਂ ਜੱਥੇ ਸ਼ਾਮਲ ਹੋਣ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ਸ਼ੀਲ ਕਿਸਾਨਾਂ ,ਮਜ਼ਦੂਰਾਂ ਅਤੇ ਆਮ ਲੋਕਾਂ ਦੀ ਗਿਣਤੀ ਵਿਚ ਚੋਖਾ ਵਾਧਾ ਹੋ ਰਿਹਾ ਹੈ।  ਮੋਗਾ ਤੋਂ ਗਏ ਜਥੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਅਤੇ ਚੇਅਰਮੈਨ ਗੁਰਮੀਤ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਟਿੱਕਰੀ ਬਾਰਡਰ ’ਤੇ ਪਹੁੰਚੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਆਖਿਆ ਕਿ ਹੁਣ ਇਹ ਸੰਘਰਸ਼ ਕਿਸਾਨਾਂ ਦਾ ਨਹੀਂ ਸਗੋਂ ਸਮੁੱਚੇ ਦੇਸ਼ ਦਾ ਸੰਘਰਸ਼ ਹੈ । ਉਹਨਾਂ ਕਿਹਾ ਕਿ ਅਸੀਂ ਜ਼ਮੀਨਾ ਵੀ ਬਚਾਵਾਂਗੇ ਅਤੇ ਦੇਸ਼ ਨੂੰ ਵੀ ਮੋਦੀ ਦੇ ਜ਼ਾਲਮ ਪੰਜਿਆਂ ਤੋਂ ਮੁਕਤ ਕਰਾਵਾਂਗੇ। ਉਹਨਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪਾਰਟੀ ਪੱਧਰ ’ਤੋਂ ਉੱਪਰ ਉੱਠ ਕੇ ਕਿਸਾਨ ਸੰਘਰਸ਼ ਵਿਚ ਸ਼ਮੂਲੀਅਤ ਕਰਨ ਤਾਂ ਕਿ ਆਉਣ ਵਾਲੀਆਂ ਨਸਲਾਂ ਲਈ ਪੰਜਾਬ ਨੂੰ ਬਚਾਇਆ ਜਾ ਸਕੇ।