ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਸਮੂਹ ਪੰਜਾਬੀਆਂ ਨੂੰ ਨਵੇਂ ਵਰ੍ਹੇ ਦੀਆਂ ਦਿੱਤੀਆਂ ਵਧਾਈਆਂ

ਮੋਗਾ,31 ਦਸੰਬਰ (ਜਸ਼ਨ) : ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਸਮੂਹ ਪੰਜਾਬੀਆਂ ਨੂੰ ਨਵੇਂ ਵਰ੍ਹੇ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਬੇਸ਼ੱਕ ਕਿਸਾਨ ਵੀਰ ਦਿੱਲੀ ਦੀਆਂ ਸਰਹੱਦਾਂ ’ਤੇ ਪੰਜਾਬ ਦੀ ਹੋਂਦ ਲਈ ਵੱਡੀ ਲੜਾਈ ਲੜ ਰਹੇ ਹਨ ਪਰ ਸਕੂਨ ਦੀ ਗੱਲ ਇਹ ਹੈ ਕਿ ਸਾਰਾ ਪੰਜਾਬ ਉਹਨਾਂ ਦੀ ਪਿੱਠ ’ਤੇ ਖੜ੍ਹਾ ਹੈ । ਸਾਬਕਾ ਚੇਅਰਮੈਨ ਸ. ਗਿੱਲ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਓ ਪਾਰਟੀ ,ਜ਼ਾਤ,ਮਜ਼ਹਬ ਅਤੇ ਵਰਗਾਂ ਦੇ ਘੇਰੇ ‘ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੋਈਏ ਤਾਂ ਕਿ ਕਿਸਾਨ ਜਿੱਤ ਕੇ ਘਰ ਪਰਤਣ ਅਤੇ ਸਾਡਾ ਸੂਬਾ ਪੰਜਾਬ ਮੁੜ ਤੋਂ ਤਰੱਕੀ ਦੀਆਂ ਬੁਲੰਦੀਆਂ ਛੋਹੇ।