ਸ਼ੋ੍ਰਮਣੀ ਅਕਾਲੀ ਦਲ ਕਿਸਾਨ ਅੰਦੋਲਨ ਲਈ ਹਰ ਤਰਾਂ ਸਮਰਪਿਤ ਰਹੇਗਾ:ਰਜਿੰਦਰ ਸਿੰਘ ਡੱਲਾ,ਟਰੈਕਟਰ ਮਾਰਚ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ

ਧਰਮਕੋਟ,12 ਜਨਵਰੀ (ਜਸ਼ਨ): ਪਿਛਲੇ ਲੰਬੇ ਸਮੇਂ ਤੋਂ ਕਿਸਾਨ ਵਿਰੋਧੀ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਡਰਾਂ ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਲਈ ਸ੍ਰੋਮਣੀ ਅਕਾਲੀ ਦਲ ਇਸ ਕਿਸਾਨ ਅੰਦੋਲਨ ਵਿੱਚ ਸਾਮਲ ਹੋ ਕੇ ਸਹਾਇਤਾ ਕਰੇਗਾ ਉਪਰੋਕਤ ਸਬਦਾਂ ਦਾ ਪ੍ਰਗਟਾਵਾ  ਰਜਿੰਦਰ ਸਿੰਘ ਡੱਲਾ ਸਿਆਸੀ ਸਕੱਤਰ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਨੇ ਧਰਮਕੋਟ ਵਿਖੇ ਜਥੇਦਾਰ ਤੋਤਾ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਖੇ ਕੱਢੇ ਜਾ ਰਹੇ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।  ਇਸ ਮੌਕੇ ਤੇ ਰਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਜੇਕਰ ਕਿਸੇ ਵੀ ਸੰਘਰਸ਼ਸ਼ੀਲ ਕਿਸਾਨ ਦੇ ਘਰ ਕੋਈ ਬਿਪਤਾ ਪੈਂਦੀ ਹੈ ਤਾਂ ਉਸ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਤੇ ਇਹ ਅੰਦੋਲਨ ਇਕੱਲੇ ਕਿਸਾਨਾਂ ਦਾ ਨਹੀਂ ਬਲਕਿ ਸਾਰਿਆਂ ਦਾ ਸਾਂਝਾ ਅੰਦੋਲਨ ਹੈ ਇਸ ਵਿੱਚ ਅਸੀਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕਿਸਾਨੀ ਅੰਦੋਲਨ ਦੀ ਹਮਾਇਤ ਕਰੀਏ ਉਨ੍ਹਾਂ ਸਮੂਹ ਵਰਕਰਾਂ ਨੂੰ ਵਧ-ਚੜ੍ਹ ਕੇ 26 ਜਨਵਰੀ ਦੇ ਅੰਦੋਲਨ ਵਿੱਚ ਸਾਮਲ ਹੋਣ ਦੀ ਅਪੀਲ ਕੀਤੀ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਸਬੰਧੀ ਕਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਜੋ ਕੇਂਦਰ ਸਰਕਾਰ ਕਿਸਾਨ ਵਿਰੋਧੀ ਖੇਤੀ  ਕਾਨੂੰਨਾਂ ਨੂੰ ਲੈ ਕੇ ਆਈ ਹੈ ਸ੍ਰੋਮਣੀ ਅਕਾਲੀ ਦਲ ਇਹਨਾ ਦਾ ਪਹਿਲੇ ਦਿਨ ਤੋਂ ਹੀ ਵਿਰੋਧ ਕਰ ਰਿਹਾ ਹੈ ਇੱਥੇ ਤਹਿਤ ਹੀ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਮੰਤਰੀ ਪਦ  ਤੋਂ ਅਸਤੀਫਾ ਦੇ ਕੇ ਜਿਥੇ ਕਿਸਾਨਾਂ ਨਾਲ ਖੜ੍ਹਨ ਦੀ ਆਵਾਜ ਬੁਲੰਦ ਕੀਤੀ ਉਥੇ ਹੀ ਪਾਰਟੀ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਵੀ ਭਾਜਪਾ ਨਾਲੋਂ ਨਾਤਾ ਤੋੜ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ । ਇਸ ਮੌਕੇ ਗੁਰਮੇਲ ਸਿੰਘ  ਸਿੱਧੂ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਪੰਜਾਬ ਅਤੇ ਹੋਰ ਆਗੂਆਂ ਨੇ ਪਾਰਟੀ ਪ੍ਰਧਾਨ ਅਤੇ ਸਾਬਕਾ ਖੇਤੀਬਾੜੀ ਮੰਤਰੀਜਥੇਦਾਰ ਤੋਤਾ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਧਰਮਕੋਟ ਤੋਂ ਵੱਡੇ ਪੱਧਰ ਤੇ ਟਰੈਕਟਰ  26 ਜਨਵਰੀ ਨੂੰ ਦਿੱਲੀ ਦੇ ਟਰੈਕਟਰ ਮਾਰਚ ਵਿੱਚ ਸਾਮਲ ਹੋਣਗੇ।  ਇਸ ਮੌਕੇ ਤੇ ਗੁਰਮੇਲ ਸਿੰਘ ਸਿੱਧੂ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਪੰਜਾਬ, ਪਰਮਪਾਲ ਸਿੰਘ ਚੁੱਘਾ ਯੂਥ ਅਕਾਲੀ ਆਗੂ ਸਰਕਲ ਪ੍ਰਧਾਨ, ਜਗੀਰ ਸਿੰਘ ਜੱਜ ਪ੍ਰਧਾਨ ਬੀ ਸੀ ਵਿੰਗ, ਗੁਰਬਖਸ਼ ਸਿੰਘ ਕੁੱਕੂ ਕਮਾਲਕੇ ਮੀਤ ਪ੍ਰਧਾਨ, ਗੁਰਜੰਟ ਸਿੰਘ ਚਾਹਲ  ਸੀ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਧਰਮਕੋਟ, ਲਖਵਿੰਦਰ ਸਿੰਘ ਮਾਨ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਧਰਮਕੋਟ, ਜਗਸੀਰ ਸਿੰਘ ਪੀ ਏ, ਸੂਬਾ ਸਿੰਘ ਕੜਿਆਲ ਸਾਬਕਾ ਚੇਅਰਮੈਨ, ਮਿਹਰ ਸਿੰਘ ਪ੍ਰਧਾਨ ਕੜਿਆਲ,  ਹਰਭਜਨ ਸਿੰਘ ਸਾਬਕਾ ਸਰਪੰਚ ਨੂਰਪੁਰ ਹਕੀਮਾਂ, ਗੋਲਡੀ ਕੈਲਾ, ਜਸਪਾਲ ਸਿੰਘ, ਮਘਰ ਸਿੰਘ ,ਗੁਰਜੰਟ ਸਿੰਘ ਸਿੱਧੂ, ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜਰ ਸਨ।