ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟਈਸੇ ਖਾਂ ਵਿਖੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਮੋਗਾ,22 ਜਨਵਰੀ (ਜਸ਼ਨ): ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ’ਤੇ  ਸ਼੍ਰੀ  ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟਈਸੇ ਖਾਂ ਮੋਗਾ ਦੇ ਵਿਦਿਆਰਥੀਆਂ ਅਤੇ ਡਰਾਈਵਰਾਂ ਨੂੰ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਰਾਸ਼ਟਰੀ ਰੋਡ ਸੇਫ਼ਟੀ ਮਹੀਨਾ 2021 ਤਹਿਤ ਵਿਦਿਆਰਥੀਆਂ ਅਤੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਰੂਲਜ਼ ਸਮਝਾਏ ਗਏ ।

ਇਸ ਮੌਕੇ ਏ ਐੱਸ ਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ, ਸੀਨੀਅਰ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ  ਲੇਡੀ ਸੀਨੀਅਰ ਕਾਂਸਟੇਬਲ ਸਿਮਰਜੀਤ ਕੌਰ ਟਰੈਫਿਕ ਸੈੱਲ ਮੋਗਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ । ਏ ਐੱਸ ਆਈ ਕੇਵਲ ਸਿੰਘ ਨੇ ਰੋਡ ਸੇਫਟੀ ਐਜੂਕੇਸ਼ਨ ਸੈੱਲ ਨੇ ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਲੇਡੀ ਸੀਨੀਅਰ ਕਾਂਸਟੇਬਲ ਸਿਮਰਜੀਤ ਕੌਰ ਨੇ ਟਰੈਫਿਕ ਨਿਯਮਾਂ ਅਤੇ ਡਾਕੂਮੈਂਟਸ ਬਾਰੇ ਜਾਣਕਾਰੀ ਦਿੱਤੀ ਅਤੇ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਹਦਾਇਤ ਵੀ ਕੀਤੀ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ‘ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਨ ਸ. ਕੁਲਵੰਤ ਸਿੰਘ, ਐੱਮ ਡੀ ਮੈਡਮ ਰਣਜੀਤ ਕੌਰ, ਪਿੰ੍ਰ: ਗੁਰਸ਼ਰਨ ਕੌਰ ,ਮੈਡਮ ਆਰਤੀ ਅਤੇ ਮੈਡਮ ਰੁਪਿੰਦਰ ਕੌਰ ਹਾਜ਼ਰ ਸਨ।