ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਮਨਾਇਆ ਗਿਆ ਰੋਡ ਸੇਫਟੀ ਡੇ
ਮੋਗਾ, 22 ਜਨਵਰੀ (ਜਸ਼ਨ): ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਟਰਾਂਸਪੋਰਟ ਵਿਭਾਗ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਰੋਡ ਸੇਫ਼ਟੀ ਮਹੀਨੇ ਤਹਿਤ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੋਨਿਕਾ ਸਿੱਧੂ ਅਤੇ ਸੁਮੀਤਪਾਲ ਕੌਰ ਵੱਲੋਂ ਰੋਡ ਸੇਫ਼ਟੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਅੱਗੇ ਹੋਰ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਰੈਲੀ ਦੀ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸ੍ਰ ਦਵਿੰਦਰਪਾਲ ਸਿੰਘ ਜੀ ਨੇ ਅਗਵਾਈ ਕੀਤੀ। ਇਸ ਸਮੇਂ ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ ਵੀ ਹਾਜ਼ਰ ਸਨ ਉਨ੍ਹਾਂ ਨੇ ਕਿਹਾ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਹਮੇਸ਼ਾ ਸਰਕਾਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਦਾ ਹੈ। ਉਸੇ ਤਹਿਤ ਹੀ ਸਕੂਲ ਵਿੱਚ ਰੈਲੀ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਸ੍ਰੀਮਤੀ ਸਤਵਿੰਦਰ ਕੌਰ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਹਦਾਇਤ ਕੀਤੀ ਹੈ ਕਿ ਰੋਡ ਸੇਫ਼ਟੀ ਲਈ ਸੜਕ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਨਾਲ ਤੁਹਾਡੀ ਅਤੇ ਸਾਹਮਣੇ ਵਾਲੇ ਦੀ ਜ਼ਿੰਦਗੀ ਸੁਰੱਖਿਅਤ ਰਹਿ ਸਕਦੀ ਹੈ।