ਨਹੀਂ ਰਹੇ ਸਰਪੰਚ ਮਹਿੰਦਰ ਸਿੰਘ ਕੰਨੀਆਂ ਖਾਸ,ਸੀਨੀਅਰ ਅਕਾਲੀ ਆਗੂ ਦਾ ਅੱਜ ਹੋਵੇਗਾ ਅੰਤਿਮ ਸਸਕਾਰ
ਧਰਮਕੋਟ, 23 ਜਨਵਰੀ (ਜਸ਼ਨ): ਸਰਪੰਚ ਮਹਿੰਦਰ ਸਿੰਘ ਕੰਨੀਆਂ ਖਾਸ (ਹਲਕਾ ਧਰਮਕੋਟ) ਜਿਲ੍ਹਾ ਮੋਗਾ ਦੇ ਬੀਤੀ ਰਾਤ ਅਕਾਲ ਚਲਾਣਾ ਕਰ ਜਾਣ ’ਤੇ ਅਕਾਲੀ ਖੇਮੀਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਹ ਕੁਝ ਦਿਨ ਪਹਿਲਾਂ ਸਿਹਤਯਾਬ ਨਾ ਹੋਣ ਕਾਰਨ ਮੋਗਾ ਦੇ ਹਸਪਤਾਲ ਵਿੱਚ ਦਾਖਲ ਸਨ ਪਰ ਬੀਤੀ ਰਾਤ ਉਹ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਰਜਿੰਦਰ ਸਿੰਘ ਡੱਲਾ ਪੀ ਏ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਪੰਚ ਮਹਿੰਦਰ ਸਿੰਘ ਕੰਨੀਆਂ ਖਾਸ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਕੰਨੀਆਂ ਖਾਸ ਦੇ ਸ਼ਮਸ਼ਾਨ ਘਾਟ ਵਿੱਚ ਸਵੇਰੇ 11 ਵਜੇ ਕੀਤਾ ਜਾਵੇਗਾ। ਸਰਪੰਚ ਮਹਿੰਦਰ ਸਿੰਘ ਕੰਨੀਆਂ ਖਾਸ ਦੇ ਅਕਾਲ ਚਲਾਣੇ ’ਤੇ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ, ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ,ਤੀਰਥ ਸਿੰਘ ਮਾਹਲਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ,ਸਕੱਤਰ ਪੰਜਾਬ ਕਿਸਾਨ ਵਿੰਗ ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ ਸੀਨੀਅਰ ਅਕਾਲੀ ਆਗੂ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਰਜਿੰਦਰ ਸਿੰਘ ਡੱਲਾ ਪੀ ਏ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ, ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਸਰਕਲ ਪ੍ਰਧਾਨ, ਰਾਜਵੰਤ ਸਿੰਘ ਮਾਹਲਾ ਸਾਬਕਾ ਡਾਇਰੈਕਟਰ, ਸੁਰਿੰਦਰ ਸਿੰਘ ਸਾਬਕਾ ਸਰਪੰਚ ਕੰਨੀਆਂ ਖਾਸ,ਡਾ.ਦਿਲਬਾਗ ਸਿੰਘ ਕੰਨੀਆਂ,ਗੁਰਦੇਵ ਸਿੰਘ ਭੋਲਾ ਸਰਕਲ ਪ੍ਰਧਾਨ,ਸੁੱਖ ਗਿੱਲ ਤੋਤਾ ਸਿੰਘ ਵਾਲਾ,ਬੂਟਾ ਸਿੰਘ ਦੌਲਤਪੁਰਾ, ਸਾਬਕਾ ਨਗਰ ਕੌਂਸਲ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਕੁਲਵੰਤ ਚੀਮਾ, ਅਸ਼ਵਨੀ ਕੁਮਾਰ ਪਿੰਟੂ ਸਾਬਕਾ ਪ੍ਰਧਾਨ ਨਗਰ ਕੌਂਸੋਲ ਕੋਟਈਸੇਖਾਂ, ਗੁਰਜੰਟ ਸਿੰਘ ਰਾਮੂੰਵਾਲਾ ਪੀਏ, ਸਰਕਲ ਪ੍ਰਧਾਨ ਰਵਦੀਪ ਸਿੰਘ ਸੰਘਾ, ਰਜਿੰਦਰ ਸਿੰਘ ਥਰਾਜ,ਅਕਾਸ਼ਦੀਪ ਸੰਧੂ ਮੀਡੀਆ ਕੋਆਰਡੀਨੇਟਰ,ਇਕਬਾਲਦੀਪ ਹੈਰੀ ਮੀਡੀਆ ਕੋਆਰਡੀਨੇਟਰ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।