ਗੋਲਡਨ ਐਜੂਕੇਸ਼ਨਸ ਸੰਸਥਾ ਨੇ ਲਗਵਾਇਆ ਜਸਪ੍ਰੀਤ ਕੌਰ ਦਾ ਕਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ,28 ਜਨਵਰੀ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਆਪਣੀਆਂ ਇੰਮੀਗਰੇਸ਼ਨ ਸੇਵਾਵਾਂ ਸਦਕਾਂ ਬੁਲੰਦੀਆਂ ਛੋਹ ਰਹੀ ਹੈ । ਸੰਸਥਾ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਵਿਦੇਸ਼ੀਂ ਸੈਟਲ ਹੋਣ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਨ ਤੋਂ ਬਾਅਦ ਜਸਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੋੜਾ ਅਤੇ ਉਹਨਾ ਦੇ ਸਟਾਫ ਮੈਂਬਰਸ ਨੇ ਜਸਪ੍ਰੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਹੁਣ ਕੈਨੇਡਾ ਅੰਬੈਸੀ ਖੁਲ ਗਈ ਹੈ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਜਸਪ੍ਰੀਤ ਕੌਰ ਨੇ ਵੀਜ਼ਾ ਲੈਣ ਉਪਰੰਤ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।