ਵਾਰਡ ਨੰਬਰ 50 ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਮੋਗਾ, 3 ਫਰਵਰੀ (ਜਸ਼ਨ): ਅੱਜ ਵਾਰਡ ਨੰਬਰ 50 ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ‘ਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਨਾਲ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ, ਦੀਸ਼ਾ ਬਰਾੜ ਚੇਅਰਮੈਨ,ਵਿਕਰਮਜੀਤ ਪੱਤੋ ਇੰਚਾਰਜ ਪੰਜਾਬ ਕਾਂਗਰਸ, ਜਤਿੰਦਰ ਅਰੋੜਾ, ਦਲਜੀਤ ਸਿੰਘ ਰਵੀ ਨੈਸਲੇ, ਨਵੀ ਤੂਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਰਥੱਕ ਹਾਜ਼ਰ ਸਨ। ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਆਖਿਆ ਕਿ ਉਹਨਾਂ ਨੇ ਨਾ ਸਿਰਫ਼ ਕਰੋਨਾ ਕਾਲ ਦੌਰਾਨ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਘਰਾਂ ਤੱਕ ਰਾਸ਼ਨ ਪਹੰੁਚਾਇਆ ਬਲਕਿ ਪਿਛਲੇ 8 ਮਹੀਨਿਆਂ ਤੋਂ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਹੇਠ ਵਾਰਡ ਨੰਬਰ 50 ‘ਚ ਨਿੱਠ ਕੇ ਕੰਮ ਕੀਤਾ । ਉਹਨਾਂ ਆਖਿਆ ਕਿ ਉਹ ਵਿਧਾਇਕ ਡਾ: ਹਰਜੋਤ ਕਮਲ ਦੇ ਧੰਨਵਾਦੀ ਹਨ ਜਿਹਨਾਂ ਨੇ ਲੰਢੇਕੇ ਲਈ ਪ੍ਰੀਮਿਕਸ ਵਾਲੀਆਂ ਸੜਕਾਂ, ਇੰਟਰਲਾਕ ਟਾਇਆ ਵਾਲੀਆਂ ਗਲੀਆਂ , ਐੱਲ ਈ ਡੀ ਲਾਈਟਾਂ ਅਤੇ ਪਾਰਕ ਲਈ ਵੱਡੀਆਂ ਗਰਾਂਟਾਂ ਮਨਜ਼ੂਰ ਕਰਕੇ ਵਿਕਾਸ ਕਾਰਜਾਂ ਦਾ ਨਵਾਂ ਇਤਿਹਾਸ ਸਿਰਜਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਨ ਵਿਸ਼ਵਾਸ਼ ਹੈ ਕਿ ਵਾਰਡਵਾਸੀ ਉਹਨਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਂਣਗੇ।


