ਵਾਰਡ ਨੰਬਰ 6 ਤੋਂ ਕਾਂਗਰਸ ਦੇ ਉਮੀਦਵਾਰ ਜੁਗਰਾਜ ਸਿੰਘ ਜੱਗਾ ਰੌਲੀ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਹਾਜ਼ਰੀ ‘ਚ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਮੋਗਾ, 3 ਫਰਵਰੀ (ਜਸ਼ਨ): ਵਾਰਡ ਨੰਬਰ 6 ਤੋਂ ਕਾਂਗਰਸ ਦੇ ਉਮੀਦਵਾਰ ਜੁਗਰਾਜ ਸਿੰਘ ਜੱਗਾ ਰੌਲੀ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਹਾਜ਼ਰੀ ‘ਚ ਰਿਟਰਨਿੰਗ ਅਫਸਰ ਸ. ਹਰਿੰਦਰ ਸਿੰਘ ਢਿੱਲੋਂ ਐਕਸੀਅਨ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਨਾਲ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ, ਚੇਅਰਮੈਨ ਦੀਸ਼ਾ ਬਰਾੜ, ਜਤਿੰਦਰ ਅਰੋੜਾ,ਵਿਕਰਮ ਪੱਤੋ, ਕੁਲਦੀਪ ਸਿੰਘ ਕੰਬੋਜ, ਸੁਰਜੀਤ ਸਿੰਘ, ਮਹਿੰਦਰ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ ਰੌਲੀ, ਬੂਟਾ ਸਿੰਘ, ਬਲਵਿੰਦਰ ਸਿੰਘ , ਮਨਜੀਤ ਸਿੰਘ ਮਠਾੜੂ, ਪਰੇਮ ਸਿੰਘ ਰੌਂਤਾ, ਵਿਨੋਦ ਕੁਮਾਰ ਸ਼ਰਮਾ, ਬੱਬੂ ਨੰਬਰਦਾਰ, ਹਰਨੇਕ ਸਿੰਘ, ਪਰਮਜੀਤ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਕਰਨਜੀਤ ਸਿੰਘ ,ਗੁਰਵਿੰਦਰ ਸਿੰਘ ਕੰਗ ਅਤੇ ਨਵੀ ਤੂਰ,ਵਾਜਾ, ਨੰਨੂੰ, ਦੀਪਾ ਹਾਜ਼ਰ ਸਨ। ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਉਹਨਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਵਿਧਾਇਕ ਡਾ: ਹਰਜੋਤ ਕਮਲ ਇਕ ਪੜ੍ਹੇ ਲਿਖੇ ਸੂਝਵਾਨ ਆਗੂ ਹਨ ਅਤੇ ਜਦੋਂ ਤੋਂ ਮੋਗਾ ਹਲਕੇ ਦੀ ਵਾਗਡੋਰ ਡਾ: ਕਮਲ ਦੇ ਹੱਥਾਂ ਵਿਚ ਆਈ ਹੈ ਮੋਗਾ ਸ਼ਹਿਰ ਦੇ ਨਾਲ ਨਾਲ ਪਿੰਡਾਂ ਵਿਚ ਵੀ ਵਿਕਾਸ ਕਾਰਜ ਜੰਗੀ ਪੱਧਰ ’ਤੇ ਮੁਕੰਮਲ ਹੋਏ ਹਨ। 
ਜ਼ਿਕਰਯੋਗ ਹੈ ਕਿ ਜਗਰਾਜ ਸਿੰਘ ਜੱਗਾ ਰੌਲੀ ਨੂੰ ਵਾਰਡ ਨੰਬਰ 6 ਅਧੀਨ ਆਉਂਦੀਆਂ ਵੱਖ ਵੱਖ ਕਾਲੋਨੀਆਂ ਦੇ ਵਾਸੀਆਂ ਵੱਲੋਂ ਪਹਿਲਾਂ ਹੀ ਹਮਾਇਤ ਦਿੱਤੀ ਜਾ ਚੁੱਕੀ ਹੈ।