ਸਾਬਕਾ ਯੂਥ ਕਾਂਗਰਸ ਪ੍ਰਧਾਨ ਜਗਸੀਰ ਸਿੰਘ ਨੰਗਲ ਨੂੰ ਸਦਮਾ, ਪਿਤਾ ਦਾ ਦੇਹਾਂਤ, ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ

Tags: 

ਮੋਗਾ, 9 ਫਰਵਰੀ (ਜਸ਼ਨ): ਕਾਂਗਰਸੀ ਹਲਕਿਆਂ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਸਾਬਕਾ ਯੂਥ ਕਾਂਗਰਸ ਪ੍ਰਧਾਨ ਜਗਸੀਰ ਸਿੰਘ ਨੰਗਲ ਦੇ ਪਿਤਾ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਸੀਰ ਨੰਗਲ ਦੇ ਪਿਤਾ ਦਾ ਅੰਤਿਮ ਸਸਕਾਰ ਅੱਜ 9 ਫਰਵਰੀ ਨੂੰ ਨਿਹਾਲ ਸਿੰਘ ਵਾਲਾ ਬਲਾਕ ਵਿਚ ਪੈਂਦੇ ਪਿੰਡ ਨੰਗਲ ਵਿਖੇ ਦੁਪਹਿਰ 1 ਵਜੇ ਕੀਤਾ ਜਾਵੇਗਾ।