ਸੁਖਜਿੰਦਰ ਸਿੰਘ ਕਾਕਾ ਬਲਖੰਡੀ ਨੂੰ ਸਦਮਾ, ਮਾਤਾ ਦਾ ਦੇਹਾਂਤ, ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ

Tags: 

ਮੋਗਾ, 10 ਫਰਵਰੀ (ਜਸ਼ਨ): ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਸੁਖਜਿੰਦਰ ਸਿੰਘ ਕਾਕਾ ਬਲਖੰਡੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਤਾ ਸਰਦਾਰਨੀ ਤੇਜ ਕੌਰ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਮਾਤਾ ਤੇਜ ਕੌਰ 92 ਵਰ੍ਹਿਆਂ ਦੇ ਸਨ । ਇਸ ਦੁੱਖ ਦੀ ਘੜੀ ਵਿਚ ਕਾਕਾ ਬਲਖੰਡੀ ਨਾਲ ਵੱਖ ਵੱਖ ਰਾਜਸੀ,ਧਾਰਮਿਕ ਅਤੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੁੱਖ ਸਾਂਝਾ ਕੀਤਾ। ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਅਨੁਸਾਰ ਮਾਤਾ ਤੇਜ ਕੌਰ ਦਾ ਅੰਤਿਮ ਸਸਕਾਰ 10 ਫਰਵਰੀ ਦਿਨ ਬੁੱਧਵਾਰ ਦੁਪਹਿਰ 1 ਵਜੇ ਮੋਗਾ ਜੀਰਾ ਰੋਡ ’ਤੇ ਸਥਿਤ ਪਿੰਡ ਬਲਖੰਡੀ ਵਿਖੇ ਕੀਤਾ ਜਾਵੇਗਾ।