ਵਾਰਡ ਵਾਸੀਆਂ ਦੇ ਹਰਮਨ ਪਿਆਰੇ ਆਗੂ ਚਰਨਜੀਤ ਸਿੰਘ ਝੰਡੇਆਣਾ ਨੂੰ ਵਾਰਡ ਨੰਬਰ 10 ਤੋਂ ਮਿਲ ਰਿਹੈ ਵੋਟਰਾਂ ਦਾ ਭਰਵਾਂ ਹੁੰਗਾਰਾ

ਮੋਗਾ, 11 ਫਰਵਰੀ (ਜਸ਼ਨ)-ਵਾਰਡ ਵਾਸੀਆਂ ਦੇ ਹਰਮਨ ਪਿਆਰੇ ਆਗੂ ਚਰਨਜੀਤ ਸਿੰਘ ਝੰਡੇਆਣਾ ਨੂੰ ਵਾਰਡ ਨੰਬਰ 10 ਤੋਂ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹੈ । ਨਗਰ ਨਿਗਮ ਮੋਗਾ ਲਈ ਵਾਰਡ ਨੰਬਰ 10 ਤੋਂ ਚੋਣ ਲੜ ਰਹੇ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਝੰਡੇਆਣਾ ਸਾਬਕਾ ਕੌਂਸਲਰ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ਕੇ ਵੋਟਰਾਂ ਨੂੰ ਸ਼ੋ੍ਰਮਣੀ ਅਕਾਲੀ ਦੇ ਹੱਕ ਵਿਚ ਵੋਟਾਂ ਪਾਉਣ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਪ੍ਰੇਰਿਤ ਕਰ ਰਹੇ ਹਨ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨਾਲ ਗੋਵਰਧਨ ਪੋਪਲੀ,ਸ਼ਿਦਰਪਾਲ ਗਿੱਲ, ਬੂਟਾ ਗੋਧੇਵਾਲਾ,ਲਖਵਿੰਦਰ ਰੌਲੀ,ਬਲਜੀਤ ਖੀਵਾ,ਬਲਵੰਤ ਝੰਡੇਆਣਾ, ਜਗਦੇਵ ਸਿੰਘ ਚੰਨੀ ਤੋਂ ਵੱਡੀ ਗਿਣਤੀ ਵਿਚ ਸਮਰਥਕ ਅਤੇ ਵਾਰਡ ਵਾਸੀ ਹਾਜ਼ਰ ਸਨ। ਸਾਬਕਾ ਕੌਂਸਲਰ ਚਰਨਜੀਤ ਸਿੰਘ ਝੰਡੇਆਣਾ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਤੌਰ ਕੌਂਸਲਰ ਉਨ੍ਹਾਂ ਨੇ ਪਿਛਲੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਵਾਰਡ ਦਾ ਜੋ ਵਿਕਾਸ ਕਰਵਾਇਆ ਉਹ ਸਭ ਦੇ ਸਾਹਮਣੇ ਹੈ । ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ, ਸੀਵਰੇਜ ਦੀ ਸਮੱਸਿਆ, ਸਟਰੀਟ ਲਾਈਟਾਂ ਦੀ ਸਮੱਸਿਆ ਅਤੇ ਹੋਰ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਕੇ ਵਾਰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਹਨ । ਉਨ੍ਹਾਂ ਵਲੋਂ ਕੀਤੇ ਕੰਮਾਂ ਕਾਰਨ ਇਸ ਵਾਰ ਵਾਰਡ ਨੰਬਰ 8 ਦੇ ਵਾਸੀਆਂ ਨੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਹਾਈਕਮਾਂਡ ਤੋਂ ਮੰਗ ਕੀਤੀ ਸੀ ਕਿ ਉਹਨਾਂ ਦੇ ਵਾਰਡ ਵਿਚ ਚਰਨਜੀਤ ਸਿੰਘ ਝੰਡੇਆਣਾ ਨੂੰ ਹੀ ਟਿਕਟ ਦੇ ਕੇ ਨਿਵਾਜਿਆ ਜਾਵੇ ਪਰ ਹਾਈਕਮਾਂਡ ਨੇ ਉਨ੍ਹਾਂ ਨੂੰ ਵਾਰਡ ਨੰਬਰ 10 ਤੋਂ ਟਿਕਟ ਦੇ ਕੇ ਨਿਵਾਜਿਆ ਹੈ ਤੇ ਹੁਣ ਉਨ੍ਹਾਂ ਦਾ ਸਕਾ ਭਤੀਜਾ ਵਾਰਡ ਨੰਬਰ 8 ਤੋਂ ਸੁਖਤੇਜ ਸਿੰਘ ਸ੍ਰੋਮਣੀ ਅਕਾਲੀ ਦਲ ਵਲੋਂ ਚੋਣ ਲੜ ਰਿਹਾ ਤੇ ਉਸ ਨੂੰ ਵੀ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਚੋਣ ਪ੍ਰਚਾਰ ਦੌਰਾਨ ਚਰਨਜੀਤ ਸਿੰਘ ਝੰਡੇਆਣਾ ਨੇ ਮੁਹੱਲਾ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਹਿਲਾਂ ਦੀ ਤਰ੍ਹਾਂ ਉਹਨਾਂ ਦੀਆਂ ਆਸਾਂ ‘ਤੇ ਖਰੇ ਉੱਤਰਨਗੇ।  ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਝੰਡੇਆਣਾ ਨਿਸ਼ਕਾਮ ਸੇਵਾ ਸੁਸਾਇਟੀ ਵਿਚ ਸੇਵਾਦਾਰ ਵਜੋਂ ਸੇਵਾ ਨਿਭਾਉਂਦੇ ਹੋਏ ਜਿਥੇ ਗਰੀਬ ਤੇ ਲੋੜਵੰਦ ਲੋਕਾਂ ਦੀ ਸੇਵਾ ਕਰਦੇ ਹਨ ਉਥੇ ਸਕੂਲੀ ਬੱਚਿਆਂ ਨੂੰ ਪੜ੍ਹਨ ਲਈ ਫੀਸਾਂ ਅਤੇ ਕਿਤਾਬਾਂ ਕਾਪੀਆਂ ਵੀ ਮੁਹੱਈਆ ਕਰਵਾਉਂਦੇ ਹਨ ।