ਵਾਰਡ ਨੰਬਰ 1 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਵਿੰਦਰ ਕੌਰ ਗਿੱਲ ਨੇ ਘਰ-ਘਰ ਜਾ ਕੇ ਆਪਣੇ ਹੱਕ ‘ਚ ਮੰਗੀਆਂ ਵੋਟਾਂ

ਮੋਗਾ, 11 ਫਰਵਰੀ (ਜਸ਼ਨ)- ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਹਰਵਿੰਦਰ ਕੌਰ ਗਿੱਲ ਪਤਨੀ ਅਮਰਜੀਤ ਸਿੰਘ ਗਿੱਲ ਸਾਬਕਾ ਚੇਅਰਮੈਨ ਨੇ ਅੱਜ ਆਪਣੇ ਸਮਰਥਕਾਂ ਨਾਲ ਘਰ ਘਰ ਜਾ ਕੇ ਵੋਟਾਂ ਮੰਗੀਆਂ । ਇਸ ਮੌਕੇ ਬੀਬੀ ਹਰਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਪੰਜ ਸਾਲ ਬਤੌਰ ਕੌਂਸਲਰ ਰਹਿੰਦਿਆਂ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ ਅਤੇ ਵਾਰਡ ਦੀਆਂ ਬੁਨਿਆਦੀ ਸਹੂਲਤਾਂ ਉਹਨਾਂ ਦੇ  ਤੱਕ ਪੁੱਜਦੀਆਂ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਉਹਨਾਂ ਦੇ ਪਤੀ ਅਮਰਜੀਤ ਸਿੰਘ ਨੇ ਬਤੌਰ ਸਰਪੰਚ ਹੁੰਦਿਆਂ ਪਿੰਡ ਦਾ ਅਥਾਹ ਵਿਕਾਸ ਕਰਵਾਇਆ । ਉਹਨਾਂ ਕਿਹਾ ਕਿ ਮਾਰਕੀਟ ਕਮੇਟੀ ਮੋਗਾ ਚੇਅਰਮੈਨ ਹੁੰਦਿਆਂ ਅਮਰਜੀਤ ਸਿੰਘ ਗਿੱਲ ਨੇ ਕਿਸਾਨਾਂ ਅਤੇ ਆੜ੍ਹਤੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ।  ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਦੁਬਾਰਾ ਸੇਵਾ ਦਾ ਮੌਕਾ ਦੇਣ ਤੇ ਉਹ ਵਿਸਵਾਸ ਦਿਵਾਉਂਦੇ ਹਨ ਕਿ ਉਹ ਵਾਰਡ ਦੇ ਵਿਕਾਸ ਵਿਚ ਕੋਈ ਕਮੀ ਬਾਕੀ ਨਹੀਂ ਛੱਡਣਗੇ। ਇਸ ਮੌਕੇ ਹੋਰਨਾ ਤੋਂ ਇਲਾਵਾ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ,ਅਮਰਜੀਤ ਸਿੰਘ ਗਿੱਲ, ਬੂਟਾ ਸਿੰਘ ਦੌਲਤਪੁਰਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ,ਸੁਖਵਿੰਦਰ ਸਿੰਘ ਅਤੇ ਵਾਰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ ।