ਜਗਸੀਰ ਨੰਗਲ ਨਾਲ ਦੁੱਖ ਸਾਂਝਾ ਕਰਨ ਲਈ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਪਹੁੰਚੇ ਉਨ੍ਹਾਂ ਦੇ ਗ੍ਰਹਿ

Tags: 

ਨਿਹਾਲ ਸਿੰਘਵਾਲਾ, 12 ਫਰਵਰੀ (ਜਸ਼ਨ):-ਕਾਂਗਰਸ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਨੰਗਲ ਅਤੇ ਉਨ੍ਹਾਂ ਦੇ ਭਰਾਤਾ ਬਲਵੀਰ ਸਿੰਘ ਕੈਨੇਡੀਅਨ ਦੇ ਸਤਿਕਾਰਯੋਗ ਪਿਤਾ ਗੁਰਬਚਨ ਸਿੰਘ ਧਾਲੀਵਾਲ ਦੇ ਅਚਾਨਕ ਅਕਾਲ ਚਲਾਣਾ ਕਰ ਗਏ ਹਨ । ਸਮੂਹ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਨੰਗਲ ਵਿਖੇ ਪੰਜਾਬ ਦੇ ਕੈਬਨਿਟ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਸ਼ੇਸ਼ ਤੌਰ ‘ਤੇ ਪੁੱਜੇ । ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਗੁਰਬਚਨ ਸਿੰਘ ਧਾਲੀਵਾਲ ਇਕ ਨੇਕ ਇਨਸਾਨ ਸਨ ਜਿਹਨਾਂ ਨੇ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦਿੱਤੇ ਜਿਸ ਦੀ ਬਦੌਲਤ ਉਹਨਾਂ ਦੇ ਦੋਨੋਂ ਸਪੁੱਤਰਾਂ ਨੇ ਸਮਾਜ ‘ਚ ਆਪਣਾ ਨਾਮ ਚਮਕਾਇਆ ਹੈ। ਇਸ ਤੋਂ ਇਲਾਵਾ ਜਗਸੀਰ ਸਿੰਘ ਨੰਗਲ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਸੰਸਦ ਮੈਂਬਰ ਮੁਹੰਮਦ ਸਦੀਕ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਪ੍ਰਧਾਨ ਹਰੀ ਸਿੰਘ ਖਾਈ, ਪ੍ਰਧਾਨ ਜਗਰੂਪ ਸਿੰਘ ਤਖਤੂਪੁਰਾ, ਚੇਅਰਮੈਨ ਐਡਵੋਕੇਟ ਪਰਮਪਾਲ ਸਿੰਘ ਤਖਤੂਪੁਰਾ, ਪ੍ਰਧਾਨ ਭੋਲਾ ਸਿੰਘ ਬਰਾੜ, ਗੁਰਚਰਨ ਸਿੰਘ ਹਕੀਮ ਸਮਾਧ ਭਾਈ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਚੇਅਰਮੈਨ ਗੁਰਬਚਨ ਸਿੰਘ ਬਰਾੜ, ਮਨਦੀਪ ਸਿੰਘ ਕੱਕੜ, ਯੋਧਾ ਸਿੰਘ ਬਰਾੜ, ਬੀ.ਡੀ.ਪੀ.ਓ. ਕਿਰਪਾਲ ਸਿੰਘ ਬਰਾੜ, ਏ.ਪੀ.ਓ. ਜਗਦੀਪ ਸਿੰਘ, ਬਲਵੀਰ ਸਿੰਘ ਅਰੋੜਾ, ਸਰਪੰਚ ਲਖਵੀਰ ਸਿੰਘ, ਅਮਰਜੀਤ ਸਿੰਘ ਨੰਗਲ, ਨਿੱਕਾ ਸਿੰਘ ਨੰਗਲ, ਮੁਨੀਮ ਜਗਤਾਰ ਸਿੰਘ ਨੰਗਲ, ਪੰਚ ਕੁਲਦੀਪ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਰੂਪ ਸਿੰਘ, ਹਰਜਿੰਦਰ ਸਿੰਘ, ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਰਾਂ ਆਦਿ ਤੋਂ ਇਲਾਵਾ ਪੰਚ ਸਰਪੰਚ ਵੱਡੀ ਗਿਣਤੀ ਵਿਚ ਪਹੁੰਚੇ।