ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਕੈਰੀਅਰ ਐਂਡ ਗਾਈਡਿੰਗ ਕੌਂਸਲਿੰਗ ' ਪ੍ਰੋਗਰਾਮ ਆਯੋਜਿਤ ਕੀਤਾ ਗਿਆ
ਮੋਗਾ, 16 ਫਰਵਰੀ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਅਗਲੀ ਪੜ੍ਹਾਈ ਅਤੇ ਕੈਰੀਅਰ ਨੂੰ ਮੁੱਖ ਰੱਖਦਿਆਂ 'ਕੈਰੀਅਰ ਐਂਡ ਗਾਈਡਿੰਗ ਕੌਂਸਲਿੰਗ' ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਤੇ ਵਿਦਿਆਰਥੀਆਂ ਨੂੰ ਅਗਲੀ ਪੜ੍ਹਾਈ ਲਈ ਵੱਖ ਵੱਖ ਵਿਸ਼ਿਆਂ ਤੇ ਵੱਖ-ਵੱਖ ਕੋਰਸਾਂ ਦੀ ਜਾਣਕਾਰੀ ਦਿੱਤੀ ਤਾਂ ਜੋ ਵਿਦਿਆਰਥੀ ਆਉਣ ਵਾਲੇ ਸਮੇਂ ਦੀਆਂ ਮੁਸ਼ਕਲਾਂ ਲਈ ਸਮੇਂ ਸਿਰ ਤਿਆਰ ਹੋ ਜਾਣ।ਇਸ ਤੋਂ ਪਹਿਲਾਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਲਈ ਵੀ ਅਜਿਹਾ ਪ੍ਰੋਗ੍ਰਾਮ ਆਯੋਜਿਤ ਕੀਤਾ ਗਿਆ ਸੀ।ਇਸ ਮੌਕੇ ਸਕੂਲ ਦੇ ਸਾਬਕਾ ਵਿਦਿਆਰਥੀ ਅਮਨ ਗੜਵਾਲ ਵੀ ਆਈ ਟੀ ਵੈਲੋਰ ਬੀ ਟੈਕ ਬਾਇਓ ਟੈਕਨਾਲੋਜੀ ਨੇ ਵਿਦਿਆਰਥੀਆਂ ਨਾਲ ਕੈਰੀਅਰ ਸਬੰਧਤ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਦਿੱਤੇ।ਉਸ ਨੇ ਵਿਦਿਆਰਥੀਆਂ ਨੂੰ ਵਿਦੇਸ਼ ਜਾ ਕੇ ਪੜ੍ਹਾਈ ਕਰਨ ਨਾਲੋਂ ਆਪਣੇ ਦੇਸ਼ ਵਿੱਚ ਆਪਣਾ ਭਵਿੱਖ ਬਣਾਉਣ ਦੀ ਪ੍ਰੇਰਨਾ ਦਿੱਤੀ। ਵਿਦਿਆਰਥੀਆਂ ਨੂੰ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਐਕਟੀਵਿਟੀ ਇੰਚਾਰਜ ਮੈਡਮ ਮੋਨੀਕਾ ਸਿੱਧੂ ਨੇ ਵੀ ਵਿਦਿਆਰਥੀਆਂ ਨੂੰ ਸਹੀ ਸਮੇਂ ਤੇ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਬੱਚੇ ਆਪਣਾ ਤੇ ਆਪਣੇ ਮਾਪਿਆਂ ਦਾ ਪੈਸਾ, ਸਮਾਂ ਤੇ ਊਰਜਾ ਸਹੀ ਦਿਸ਼ਾ ਵੱਲ ਲਗਾਉ। ਇਸ ਮੌਕੇ ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਵੀ ਹਾਜ਼ਰ ਸਨ। ਸਾਰੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਲਈ ਪ੍ਰਿੰਸਿਪਲ ਮੈਡਮ ਸਤਵਿੰਦਰ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ।