ਵਾਰਡ ਨੰਬਰ 50 ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਜਿੱਤ ਉਪਰੰਤ ਵੋਟਰਾਂ ਦਾ ਕੀਤਾ ਧੰਨਵਾਦ

ਮੋਗਾ, 17 ਫਰਵਰੀ (ਜਸ਼ਨ): ਮੋਗਾ ਨਗਰ ਨਿਗਮ ਚੋਣਾਂ ‘ਚ ਵਾਰਡ ਨੰਬਰ 50 ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਜੇਤੂ ਰਹੇ । ਜਿੱਤਣ ਉਪਰੰਤ ਉਹਨਾਂ ਵਿਧਾਇਕ ਡਾ: ਹਰਜੋਤ ਕਮਲ ਦਾ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ’ਤੇ ਭਰੋਸਾ ਜਿਤਾਇਆ ਅਤੇ ਉਹਨਾਂ ਨੂੰ ਵਾਰਡ ਨੰਬਰ 50 ਦੀ ਨੁਮਾਇੰਦਗੀ ਕਰਨ ਦਾ ਮੌਕਾ ਦਿੱਤਾ। ਇਸ ਉਪਰੰਤ ਉਹਨਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਵਾਰਡ ਨੰਬਰ 50 ਦੇ ਵੋਟਰਾਂ ਦੇ ਧੰਨਵਾਦੀ ਹਨ ਜਿਹਨਾਂ ਨੇ ਉਹਨਾਂ ਨੂੰ ਆਪਣਾ ਸਮਰਥਨ ਦੇ ਕੇ ਨਿਗਮ ਹਾਊਸ ਵਿਚ ਜਾਣ ਦਾ ਮੌਕਾ ਦਿੱਤਾ। ਕਾਕਾ ਲੰਢੇਕੇ ਨੇ ਆਖਿਆ ਕਿ ਉਹਨਾਂ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ ਵਾਰਡ ਦਾ ਜਿਨਾਂ ਵਿਕਾਸ ਕਰਵਾਇਆ ਉਸ ਦਾ ਮੁੱਲ ਵੋਟਰਾਂ ਨੇ ਵੋਟਾਂ ਪਾ ਕੇ ਮੋੜਿਆ ਹੈ। ਉਹਨਾਂ ਕਿਹਾ ਕਿ ਉਹ ਆਪਣੇ ਵਾਰਡ ਵਿਚ ਨਿਰੰਤਰ ਵਿਕਾਸ ਕਾਰਜਾਂ ਨੂੰ ਚਲਾਈ ਰੱਖਣਗੇ ਤਾਂ ਕਿ ਵਾਰਡ ਵਾਸੀਆਂ ਨਾਲ ਕੀਤੇ ਵਿਕਾਸ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਸਕੇ।


