ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਵਿੰਦਰ ਕੌਰ ਗਿੱਲ ਨੇ ਜਿੱਤਣ ਉਪਰੰਤ ਵੋਟਰਾਂ ਦਾ ਕੀਤਾ ਧੰਨਵਾਦ

ਮੋਗਾ, 17 ਫਰਵਰੀ (ਜਸ਼ਨ): ਮੋਗਾ ਨਗਰ ਨਿਗਮ ਚੋਣਾਂ ‘ਚ ਵਾਰਡ ਨੰਬਰ 1 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਹਰਵਿੰਦਰ ਕੌਰ ਗਿੱਲ ਨੇ ਜਿੱਤ ਦਰਜ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਹੱਥ ਮਜਬੂਤ ਕੀਤੇ ਨੇ। ਹਰਵਿੰਦਰ ਕੌਰ ਦੀ ਜਿੱਤ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਲੰਢੇਕੇ ਨੇ ਆਖਿਆ ਕਿ ਉਹ ਵਾਰਡ ਨੰਬਰ 1 ਦੇ ਵਾਸੀਆਂ ਦੇ ਧੰਨਵਾਦੀ ਹਨ ਜਿਹਨਾਂ ਨੇ ਹਰਵਿੰਦਰ ਕੌਰ ਨੂੰ ਦੂਜੀ ਵਾਰ ਨਿਗਮ ਹਾਊਸ ਵਿਚ ਭੇਜਣ ਲਈ ਆਪਣਾ ਸਮਰਥਨ ਦਿੱਤਾ ਹੈ। ਉਹਨਾਂ ਆਖਿਆ ਕਿ ਉਹਨਾਂ ਨੇ ਆਪਣੇ ਵਾਰਡ ਦੇ ਲੋਕਾਂ ਦੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਕੰਮ ਕਰਵਾਏ ਅਤੇ ਆਪਣੇ ਇਲਾਕੇ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿਚ ਉਹਨਾਂ ਦੇ ਨਾਲ ਖੜ੍ਹੇ ਹੁੰਦੇ ਹੋਣ ਕਰਕੇ ਵਾਰਡ ਦੇ ਵਾਸੀਆਂ ਨੇ ਉਹਨਾਂ ਨੂੰ ਮਾਣ ਸਤਿਕਾਰ ਦਿੱਤਾ ਹੈ । ਉਹਨਾਂ ਕਿਹਾ ਕਿ ਉਹ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ , ਸਾਬਕਾ ਚੇਅਰਮੈਨ ਮੱਖਣ ਬਰਾੜ ਅਤੇ ਸਮੁੱਚੀ ਅਕਾਲੀ ਲੀਡਰਸ਼ਿੱਪ ਦੇ ਵੀ ਧੰਨਵਾਦੀ ਹਨ ਜਿਹਨਾਂ ਨੇ ਹਰਵਿੰਦਰ ਕੌਰ ਦੀ ਚੋਣ ਮੁਹਿੰਮ ਲਈ ਨਿੱਜੀ ਤੌਰ ਤੇ ਵਾਰਡ ਵਿਚ ਆ ਕੇ ਉਹਨਾਂ ਦੀ ਹੌਸਲਾਅਫ਼ਜ਼ਾਈ ਕੀਤੀ। ਉਹਨਾਂ ਕਿਹਾ ਕਿ ਉਹ ਵਾਰਡ ਨੰਬਰ 1 ਦੇ ਵਾਸੀਆਂ ਨਾਲ ਵਾਅਦਾ ਕਰਦੇ ਹਨ ਜਿਵੇਂ ਉਹਨਾਂ ਨੇ ਵੋਟਾਂ ਪਾ ਕੇ ਗਿੱਲ ਪਰਿਵਾਰ ਨੂੰ ਮਾਣ ਬਖਸ਼ਿਆ ਹੈ ਉਹ ਉਸੇ ਤਰਾਂ ਉਹਨਾਂ ਦੇ ਘਰ ਦੇ ਦਰਵਾਜ਼ੇ ਸਾਰਿਆਂ ਲਈ ਖੁਲ੍ਹੇ ਰਹਿਣਗੇ।