ਅਮਨਪ੍ਰੀਤ ਕੌਰ ਮਾਨ ਅਤੇ ਮਨਜੀਤ ਮਾਨ ਨੇ ਜਿੱਤ ਉਪਰੰਤ ਵਾਰਡ ਵਾਸੀਆਂ ਦਾ ਕੀਤਾ ਧੰਨਵਾਦ

ਮੋਗਾ, 19 ਫਰਵਰੀ (ਜਸ਼ਨ): ਵਾਰਡ ਨੰਬਰ 3 ਤੋਂ ਕੌਂਸਲਰ ਅਮਨਪ੍ਰੀਤ ਕੌਰ ਮਾਨ ਅਤੇ ਉਹਨਾਂ ਦੇ ਪਤੀ ਸਾਬਕਾ ਕੌਂਸਲਰ ਮਨਜੀਤ ਮਾਨ ਨੇ ਵਾਰਡ ਨੰਬਰ 3 ਦੇ ਵਾਸੀਆਂ ਦਾ ਧੰਨਵਾਦ ਕੀਤਾ, ਜਿਹਨਾਂ ਨੇ ਉਹਨਾਂ ਵੱਲੋਂ ਵਾਰਡ ਵਿਚ ਕੀਤੇ ਵਿਕਾਸ ਕਾਰਜਾਂ ਦਾ ਮੁੱਲ ਪਾਉਂਦਿਆਂ ਉਹਨਾਂ ਨੂੰ ਵੱਡੇ ਅੰਤਰ ਨਾਲ ਜਿਤਾ ਕੇ ਮਾਣ ਬਖਸ਼ਿਆ ਹੈ। ਉਹਨਾਂ ਵਾਰਡ ਵਾਸੀਆਂ ਨਾਲ ਜਿੱਤ ਦੀ ਖੁਸ਼ੀ ਸਾਂਝੀ ਕਰਦਿਆਂ ਅਗਲੇ 5 ਸਾਲਾਂ ਵਿਚ, ਵਾਰਡ ਦੀ ਨਕਸ਼ ਨੁਹਾਰ ਬਦਲਣ ਦਾ ਵਾਅਦਾ ਵੀ ਕੀਤਾ। 


