ਉੱਘੇ ਸਿੱਖਿਆ ਸ਼ਾਸਤਰੀ ਸ. ਗੁਰਦੇਵ ਸਿੰਘ ਦੀ ਪਹਿਲੀ ਬਰਸੀ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਸਟਾਫ ਨੇ ਦਿੱਤੀ ਭਾਵ ਭਿੰਨੀ ਸ਼ਰਧਾਂਜਲੀ
ਮੋਗਾ,22 ਫਰਵਰੀ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ, ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ, ਦੇਸ਼ ਭਗਤ ਕਾਲਜ ਡਗਰੂ ਮੋਗਾ ਦੇ ਫਾਊਂਡਰ ਜਨਰਲ ਸੈਕਟਰੀ ਸ. ਗੁਰਦੇਵ ਸਿੰਘ ਜੀ ਨੂੰ ਉਨ੍ਹਾਂ ਦੀ ਪਹਿਲੀ ਬਰਸੀ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਸਟਾਫ ਵੱਲੋਂ ਪਾਠ ਕਰਕੇ ਭਾਵ ਭਿੰਨੀ ਸ਼ਰਧਾਂਜਲੀ ਅਰਪਤ ਕੀਤੀ ਗਈ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸ. ਦਵਿੰਦਰ ਪਾਲ ਸਿੰਘ, ਜਨਰਲ ਸੈਕਟਰੀ ਸ੍ਰੀਮਤੀ ਪਰਮਜੀਤ ਕੌਰ, ਪ੍ਰਿੰਸੀਪਲ ਸ੍ਰੀਮਤੀ ਸਤਵਿੰਦਰ ਕੌਰ ਨੇ ਉਹਨਾਂ ਦੀ ਫੋਟੋ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਤੇ ਸ. ਦਵਿੰਦਰ ਪਾਲ ਸਿੰਘ ਜੀ ਨੇ ਕਿਹਾ ਕਿ ਸ. ਗੁਰਦੇਵ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਸਿੱਖਿਆ ਨੂੰ ਸਮਰਪਿਤ ਕੀਤਾ। ਉਹਨਾਂ ਨੇ ਇੱਕ ਅਧਿਆਪਕ ਤੋਂ ਹੈਡਮਾਸਟਰ ਤਕ ਸਰਕਾਰੀ ਸਕੂਲਾਂ ਵਿੱਚ ਸੇਵਾ ਨਿਭਾਈ। ਰਿਟਾਇਰਮੈਂਟ ਹੋਣ ਤੋਂ ਬਾਅਦ ਸਿੱਖਿਆ ਨਾਲ ਆਪਣਾ ਨਾਤਾ ਜੋੜੀ ਰੱਖਿਆ ਅਤੇ ਇਲਾਕੇ ਵਿੱਚ ਕਈ ਸਿੱਖਿਆ ਸੰਸਥਾਵਾਂ ਸਥਾਪਤ ਕੀਤੀਆਂ। ਉਹਨਾਂ ਨੂੰ ਸ. ਕੁਲਦੀਪ ਸਿੰਘ ਸਹਿਗਲ, ਡਾਕਟਰ ਇਕਬਾਲ ਸਿੰਘ, ਡਾਕਟਰ ਗੁਰਚਰਨ ਸਿੰਘ, ਸੁਮੀਤ ਪਾਲ ਕੌਰ, ਦਮਨਪ੍ਰੀਤ ਸਿੰਘ, ਗਗਨਪ੍ਰੀਤ ਸਿੰਘ, ਜਸਨੀਤ ਕੌਰ, ਰਵਿੰਦਰ ਗੋਇਲ ਸੀ. ਏ., ਵਿਨੋਦ ਬਾਂਸਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੋਗਾ, ਨਵਨੀਤ ਸਿੰਘ ਸੇਖਾ, ਰਾਜੂ, ਪੁੰਨੂੰ ਠੇਕੇਦਾਰ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।