ਸੁਖਬੀਰ ਬਾਦਲ ਨੇ ਐੱਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਕੀਤੀ ਜਾਰੀ, ਭੁਪਿੰਦਰ ਸਿੰਘ ਸਾਹੋਕੇ ਐੱਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮੋਗਾ,23 ਫਰਵਰੀ (ਜਸ਼ਨ): ਵਿਧਾਨ ਸਭਾ ਚੋਣਾਂ 2022 ਲਈ ਕਮਰ ਕੱਸਦਿਆਂ ਸ਼ੋ੍ਰਮਣੀ ਅਕਾਲੀ ਦਲ ਨੇ ਪਾਰਟੀ ਨੂੰ ਲਾਮਬੰਦ ਕਰਨ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਗਤੀਵਿਧੀਆਂ ਆਰੰਭ ਦਿੱਤੀਆਂ ਹਨ । ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਐੱਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ । ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਮੁਤਾਬਕ ਪਾਰਟੀ ਲਈ ਨਿੱਠ ਕੇ ਕੰਮ ਕਰਨ ਵਾਲੇ ਮਿਹਨਤੀ ਆਗੂਆਂ ਨੂੰ ਐੱਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਗਾਇਆ ਗਿਆ ਹੈ, ਜਿਸ ਵਿਚ ਮੋਗਾ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਨੂੰ ਐੱਸ ਸੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਲਗਾਇਆ ਗਿਆ ਹੈ। 
ਪਾਰਟੀ ਦਫਤਰ ਤੋਂ ਜਾਰੀ ਹੋਈ ਇਸ ਲਿਸਟ ਵਿਚ ਸਾਹੋਕੇ ਦਾ ਨਾਮ ਆਉਣ ਨਾਲ ਭੁਪਿੰਦਰ ਸਿੰਘ ਸਾਹੋਕੇ ਦੇ ਸਮਰਥੱਕਾਂ ਅਤੇ ਐੱਸ ਸੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।