'ਆਪ' ਦੇ ਸੂਬਾ ਆਗੂਆਂ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਆਗੂਆਂ ਨਾਲ ਅਗਲੀ ਰਣਨੀਤੀ ਲਈ ਕੀਤੀ ਚਰਚਾ,'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਨੇ ਮੀਟਿੰਗ ਵਿੱਚ ਹਿੱਸਾ ਲਿਆ

ਮੋਗਾ, 23 ਫਰਵਰੀ (ਜਸ਼ਨ):   ਆਮ ਆਦਮੀ ਪਾਰਟੀ ਦੇ ਸੂਬਾ ਆਗੂਆਂ ਨੇ  ਮੋਗਾ ਵਿੱਚ ਪਾਰਟੀ ਦੇ ਅਹੁੱਦੇਦਾਰਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਹੁਣੇ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੀ ਸਮੀਖਿਆ ਕੀਤੀ ਗਈ ਅਤੇ ਪਾਰਟੀ ਦੀ ਅਗਲੀ ਰਣਨੀਤੀ ਉੱਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪਾਰਟੀ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ,ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋ, ਪ੍ਰੋ. ਬਲਜਿੰਦਰ ਕੌਰ, ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਪੰਡੋਰੀ  ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ,ਜ਼ਿਲਾ ਪ੍ਰਧਾਨ ਹਰਮਨਜੀਤ ਸਿੰਘ ਬਰਾੜ,ਡਾਕਟਰ ਅਜਮੇਰ ਸਿੰਘ ਕਾਲੜਾ ,ਨਵਦੀਪ ਸਿੰਘ ਸੰਘਾ,ਅਮਨ ਰੱਖੜਾ, ਦੀਪਕ ਸਮਾਲਸਰ, ਬਲਾਕ ਪ੍ਰਧਾਨ ਅਮਨ ਪੰਡੋਰੀ,ਸੰਜੀਵ ਕੋਛੜ,ਗੁਰਿੰਦਰ ਸਿੰਘ ਡਾਲਾ ਤੋਂ ਇਲਾਵਾ ਨਵੇਂ ਚੁਣੇ ਕੌਂਸਲਰ ਬਲਜੀਤ ਸਿੰਘ ਚਾਨੀ ,ਕੌਂਸਲਰ ਸਰਬਜੀਤ ਕੌਰ ਰੋਡੇ ,ਕੌਂਸਲਰ ਵਿਕਰਮਜੀਤ ਘਾਤੀ ,ਕੌਂਸਲਰ ਕਿਰਨ ਹੁੰਦਲ ,ਕੌਂਸਲਰ ਗੁਰਪ੍ਰੀਤ ਸਿੰਘ ਸਿੱਧੂ ,ਕੌਂਸਲਰ ਬਲਵੀਰ ਸਿੰਘ ,ਕੌਂਸਲਰ ਪ੍ਰਕਾਸ਼ ਕੌਰ,ਕੌਂਸਲਰ ਜਸਵੀਰ ਕੌਰ ਅਤੇ ਅਹਿਮ ਆਗੂ ਹਾਜ਼ਰ ਸਨ  ।ਪਾਰਟੀ ਵੱਲੋਂ ਬਿਆਨ ਜਾਰੀ ਕਰਕੇ ਕਿਹਾ ਗਿਆ ਕਿ ਸੂਬਆਂ ਆਗੂ ਨਾਲ ਪਾਰਟੀ ਦੇ ਅਹੁੱਦੇਦਾਰਾਂ ਅਤੇ ਆਗੂਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਆਉਣ ਵਾਲੀਆਂ 2022 ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਉੱਤੇ ਚਰਚਾ ਕੀਤੀ ਗਈ।ਮੀਟਿੰਗ ਵਿੱਚ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ 'ਆਪ' ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕ ਮਜ਼ਬੂਤ ਟੀਮ ਬਣਾਉਣ ਲਈ ਸਰਗਰਮੀਆਂ ਤੇਜ ਕਰ ਰਹੀ ਹੈ। ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਇਕ ਬਦਲਾਅ ਵਜੋਂ ਦੇਖ ਰਹੇ ਹਨ। ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮਹੱਤਵਪੂਰਣ ਟੀਮ ਤਿਆਰ ਕੀਤੀ ਜਾ ਰਹੀ ਹੈ ਅਤੇ ਪਾਰਟੀ ਦੀਆਂ ਅਗਲੀ ਰਣਨੀਤੀ ਉਤੇ ਚਰਚਾ ਕੀਤੀ ਜਾ ਰਹੀ ਹੈ। ਮੀਟਿੰਗ ਦਾ ਮੁੱਖ ਉਦੇਸ਼ ਹੁਣੇ ਹੀ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਹੌਂਸਲੇ, ਹਿੰਮਤ ਅਤੇ ਬਹਾਦਰੀ ਨਾਲ ਕੰਮ ਕਰਨ ਵਾਲੇ ਸਥਾਨਕ ਆਗੂਆਂ, ਐਮਸੀ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਉਤਸ਼ਾਹਿਤ ਕਰਨਾ ਸੀ, ਜਿਨ੍ਹਾਂ ਨੇ ਸਰਕਾਰੀ ਸਹਿ ਉੱਤੇ ਸੱਤਾਧਾਰੀ ਪਾਰਟੀ ਵੱਲੋਂ ਕੀਤੀ ਗਈ ਗੁੰਡਾਗਰਦੀ ਦਾ ਸਾਹਮਣਾ ਕੀਤਾ। ਮੀਟਿੰਗ ਦੌਰਾਨ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ 'ਆਪ' ਦੇ ਉਮੀਦਵਾਰਾਂ ਨੂੰ ਡਰਾਉਣ ਧਮਕਾਉਣ ਦੇ ਮਾਮਲੇ ਦੀ ਵੀ ਚਰਚਾ ਹੋਈ ਤੇ ਚੋਣਾਂ ਵਿੱਚ ਡਟਕੇ ਖੜ੍ਹਾ ਰਹਿਣ ਅਤੇ ਮਜ਼ਬੂਤੀ ਨਾਲ ਕਾਂਗਰਸ ਦੇ ਗੁੰਡਿਆਂ ਦਾ ਸਾਹਮਣਾ ਕਰਨ ਲਈ 'ਆਪ' ਉਮੀਦਵਾਰਾਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ 'ਆਪ' ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਰਹਿੰਦੇ ਹੋਏ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਨੇ ਲੋਕਾਂ ਲਈ ਕੁਝ ਨਹੀਂ ਕੀਤਾ ਅਤੇ ਸੂਬੇ ਦਾ ਵਿਕਾਸ ਕਰਨ ਵਿੱਚ ਫੇਲ੍ਹ ਰਹੀਆਂ ਹਨ। ਪੰਜਾਬ ਦੇ ਲੋਕਾਂ ਲਈ ਕੰਮ ਕਰਨ ਵਾਸਤੇ ਆਮ ਆਦਮੀ ਪਾਰਟੀ ਇਕ ਮਜ਼ਬੂਤ ਟੀਮ ਅਤੇ ਮਜ਼ਬੂਤ ਸੰਗਠਨ ਬਣਾਏਗੀ ਅਤੇ ਪੰਜਾਬ ਦੇ ਵਿਕਾਸ ਵਿੱਚ ਆਪਣਾ ਸਹਿਯੋਗ ਕਰੇਗੀ। 

****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ